Political Entry: ਸੇਵਾਮੁਕਤ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਸਿਆਸਤ ’ਚ ਨਿੱਤਰੇ
ਇਲਾਕੇ ਦੇ ਵੱਖ-ਵੱਖ ਥਾਣਿਆਂ ਦੇ ਮੁਖੀ ਰਹੇ ਸੇਵਾਮੁਕਤ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵੀ ਸਿਆਸੀ ਪਿੜ ਵਿੱਚ ਕਦਮ ਰੱਖ ਦਿੱਤਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਉਨ੍ਹਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਨੇ...
ਇਲਾਕੇ ਦੇ ਵੱਖ-ਵੱਖ ਥਾਣਿਆਂ ਦੇ ਮੁਖੀ ਰਹੇ ਸੇਵਾਮੁਕਤ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਵੀ ਸਿਆਸੀ ਪਿੜ ਵਿੱਚ ਕਦਮ ਰੱਖ ਦਿੱਤਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਉਨ੍ਹਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਨ੍ਹਾਂ ਨੇ ਸ਼ਹਿਰ ਅਤੇ ਪਿੰਡਾਂ ਵਿੱਚ ਇੱਕ ਦਰਜਨ ਤੋਂ ਵੱਧ ਮੀਟਿੰਗਾਂ ਕਰਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਾ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੇਮ ਸਿੰਘ ਭੰਗੂ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਉਨ੍ਹਾਂ ਦੇ ਕਰੀਬੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਜੇਕਰ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਜਾਂਦੀ, ਤਾਂ ਵੀ ਉਨ੍ਹਾਂ ਨੇ ਹਰ ਹਾਲਤ ਵਿੱਚ ਚੋਣ ਲੜਨ ਦਾ ਮਨ ਬਣਾਇਆ ਹੋਇਆ ਹੈ।
ਪੁਰਾਣੇ ਬਾਜ਼ਾਰ ਵਿੱਚ ਉਨ੍ਹਾਂ ਨੇ ਆਪਣੇ ਹਮਾਇਤੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਬਲਰਾਮ ਬਿੱਲਾ, ਧਰਮਜੀਤ ਸਿੰਘ ਡਾਂਗੀਆਂ, ਸ਼ਸ਼ੀ ਸ਼ਰਮਾ, ਤਰੁਣ ਸ਼ਰਮਾ ਕਾਕਾ, ਸਰਪੰਚ ਜਗਦੀਸ਼ ਸ਼ਰਮਾ ਅਤੇ ਸੁਖਜਿੰਦਰ ਸਿੰਘ ਕਾਕਾ ਹਾਜ਼ਰ ਸਨ। ਮੀਟਿੰਗ ਦੌਰਾਨ ਸੇਵਾਮੁਕਤ ਇੰਸਪੈਕਟਰ ਨੇ ਸਪੱਸ਼ਟ ਕੀਤਾ ਕਿ ਹਲਕੇ ਦੀ ਸੇਵਾ ਅਤੇ ਵਿਕਾਸ ਹੀ ਉਨ੍ਹਾਂ ਦਾ ਮੁੱਖ ਏਜੰਡਾ ਹੈ।
ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਸਿਰਫ਼ ਚੋਣਾਂ ਸਮੇਂ ਹੀ ਬਾਹਰ ਨਹੀਂ ਆਏ, ਸਗੋਂ ਪਿਛਲੇ ਕਈ ਸਾਲਾਂ ਤੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਭਾਈਵਾਲ ਬਣਦੇ ਆ ਰਹੇ ਹਨ। ਉਨ੍ਹਾਂ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਉਨ੍ਹਾਂ ਆਪਣੀ ਪਹੁੰਚ ਮੁਤਾਬਕ ਪਹਿਲਾਂ ਵੀ ਲੋਕਾਂ ਦੀਆਂ ਕਈ ਸਮੱਸਿਆਵਾਂ ਹੱਲ ਕੀਤੀਆਂ ਹਨ।

