ਕੈਪਟਨ ਦੇ ਅਸਤੀਫ਼ੇ ਮਗਰੋਂ ਸਿਆਸਤ ਭਖੀ

ਭਾਜਪਾ ਆਗੂਆਂ ਨੇ ਗਾਏ ਕੈਪਟਨ ਦੇ ਸੋਹਲੇ; ਕਾਂਗਰਸੀ ਖੇਮੇ ’ਚ ਪਸਰੀ ਸੁੰਨ

ਕੈਪਟਨ ਦੇ ਅਸਤੀਫ਼ੇ ਮਗਰੋਂ ਸਿਆਸਤ ਭਖੀ

ਗਗਨਦੀਪ ਅਰੋੜਾ

ਲੁਧਿਆਣਾ, 18 ਸਤੰਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਦੇਣ ਦੇ ਮੁੱਦੇ ’ਤੇ ਲੁਧਿਆਣਾ ਵਿੱਚ ਸਿਆਸਤ ਭੱਖ ਗਈ ਹੈ। ਸਾਰੀਆਂ ਹੀ ਪਾਰਟੀਆਂ ਨੇ ਇਸ ਮੁੱਦੇ ’ਤੇ ਸਿਆਸਤ ਵੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਧਿਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਦੀ ਸਾਢੇ ਚਾਰ ਸਾਲ ਦੀ ਨਲਾਇਕੀ ਕਾਰਨ ਹੀ ਮੁੱਖ ਮੰਤਰੀ ਨੂੰ ਆਪਣਾ ਅਸਤੀਫ਼ਾ ਦੇਣਾ ਪਿਆ। ਪਾਰਟੀਆਂ ਇਸ ਨੂੰ ਕਾਂਗਰਸ ਦਾ ਅੰਤ ਵੀ ਕਰਾਰ ਦੇ ਰਹੀਆਂ ਹਨ ਪਰ ਇੰਨਾ ਜ਼ਰੂਰ ਹੈ ਕਿ ਭਾਜਪਾ ਕੈਪਟਨ ਖ਼ਿਲਾਫ਼ ਖੁੱਲ੍ਹ ਕੇ ਨਹੀਂ ਬੋਲ ਰਹੀ। ਭਾਜਪਾ ਆਗੂ ਤਾਂ ਇੱਥੋਂ ਤੱਕ ਕਹਿ ਰਹੇ ਹਨ ਕਿ ਕੈਪਟਨ ਅਮਰਿੰਦਰ ਨੇ ਜਦੋ ਵੀ ਦੇਸ਼ ਨੂੰ ਲੋੜ ਪਈ ਹੈ, ਉਨ੍ਹਾਂ ਸਹੀ ਫ਼ੈਸਲੇ ਲਏ ਹਨ, ਚਾਹੇ ਉਹ ਸੂਬੇ ਦੀ ਸੁਰੱਖਿਆ ਦੀ ਗੱਲ ਹੋਵੇ ਜਾਂ ਫਿਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਚੰਗੇ ਫ਼ੈਸਲੇ ਲੈਣ ਦੀ।

ਦੂਜੇ ਪਾਸੇ, ਕਾਂਗਰਸ ਆਗੂਆਂ ਦਾ ਖੇਮਾ ਲੁਧਿਆਣਾ ਵਿੱਚ ਬਿਲਕੁਲ ਸ਼ਾਂਤ ਬੈਠਾ ਹੈ, ਜ਼ਿਆਦਾਤਰ ਵਿਧਾਇਕ ਇਸ ਮੁੱਦੇ ’ਤੇ ਗੱਲ ਕਰਨ ਤੋਂ ਕਤਰਾ ਰਹੇ ਹਨ। ਕਈਆਂ ਨੇ ਆਪਣੇ ਫੋਨ ਵੀ ਬੰਦ ਕਰ ਰੱਖੇ ਹਨ। ਲੁਧਿਆਣਾ ਵਿੱਚ ਮੌਜੂਦਾ ਸਮੇਂ ਵਿੱਚ ਸ਼ਹਿਰ ਦੀਆਂ ਪੰਜ ਸੀਟਾਂ ’ਤੇ ਕਾਂਗਰਸ ਦਾ ਕਬਜ਼ਾ ਹੈ, ਮੰਤਰੀ ਭਾਰਤ ਭੂਸ਼ਣ ਆਸ਼ੂ ਸਣੇ ਸਾਰੇ ਹੀ ਵਿਧਾਇਕਾਂ ਨੇ ਇਸ ਮੁੱਦੇ ’ਤੇ ਚੁੱਪੀ ਧਾਰੀ ਹੋਈ ਹੈ। ਸਭ ਕਾਂਗਰਸ ਹਾਈ ਕਮਾਂਡ ਦੇ ਫੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਜ਼ਿਆਦਾਤਰ ਵਿਧਾਇਕ ਕੈਪਟਨ ਖੇਮੇ ਤੋਂ ਹਨ, ਇਸ ਕਰਕੇ ਉਹ ਹਾਈਕਮਾਂਡ ਦੇ ਅਗਲੇ ਹੁਕਮਾਂ ਤੱਕ ਆਪਣੇ ਆਪ ਨੂੰ ਇਸ ਮੁੱਦੇ ਤੋਂ ਦੂਰ ਹੀ ਰੱਖਣਾ ਚਾਹੁੰਦੇ ਹਨ।

ਕੈਪਟਨ ਦਾ ਅਸਤੀਫ਼ਾ ਪੰਜਾਬ ਦੇ ਲੋਕਾਂ ਲਈ ਖ਼ਤਰਨਾਕ: ਵਿਧਾਇਕ ਬੈਂਸ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇ ਮੁੱਦੇ ’ਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕੈਪਟਨ ਦਾ ਅਸਤੀਫ਼ਾ ਪੰਜਾਬ ਦੇ ਲੋਕਾਂ ਲਈ ਖ਼ਤਰਨਾਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਅਸਤੀਫ਼ਾ ਤੋਂ ਬਾਅਦ ਅਗਰ ਰਾਸ਼ਟਰਪਤੀ ਸ਼ਾਸਨ ਲਾਗੂ ਹੋ ਗਿਆ ਤਾਂ ਉਸਦਾ ਸਿੱਧਾ ਅਸਰ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ’ਤੇ ਪਵੇਗਾ। ਮੋਦੀ ਸਰਕਾਰ ਤਾਂ ਚਾਹੁੰਦੀ ਹੈ ਕਿ ਉਹ ਕਾਂਗਰਸ ਦੇ ਕਾਟੋ ਕਲੇਸ਼ ਦਾ ਫਾਇਦਾ ਚੁੱਕੇ। ਕਾਂਗਰਸ ਦੇ ਆਗੂ ਆਪਸੀ ਕਲੇਸ਼ ਕਾਰਨ ਪੰਜਾਬ ਦੇ ਲੋਕਾਂ ਨੂੰ ਧੋਖਾ ਦੇ ਰਹੇ ਹਨ, ਜਿਸਦਾ ਖਮਿਆਜ਼ਾ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਭੁਗਤਣਾ ਪਵੇਗਾ।

ਝੁੱਠੀਆਂ ਸਹੁੰਆਂ ਖਾਣ ਦੀ ਮਿਲੀ ਸਜ਼ਾ: ਢਿੱਲੋਂ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿੱਚ ਸੱਤਾ ਹਾਸਲ ਕਰਨ ਦੇ ਲਈ ਝੁੱਠੀਆਂ ਸਹੁੰਆਂ ਖਾਧੀਆਂ ਸਨ, ਫਿਰ ਸੱਤਾ ਵਿੱਚ ਆ ਕੇ ਉਹ ਸਭ ਕੁੱਝ ਭੁੱਲ ਗਏ। ਢਿੱਲੋਂ ਦਾ ਕਹਿਣਾ ਹੈ ਕਿ ਇਹ ਸਭ ਜੋ ਵੀ ਹੋਇਆ ਹੈ, ਉਹ ਝੁੱਠ ਬੋਲਣ ਦੀ ਵੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹੁਣ ਕੈਪਟਨ ਨੂੰ ਜ਼ਲੀਲ ਕਰ ਕੇ ਕੱਢਿਆ ਹੈ। ਹੁਣ ਕਾਂਗਰਸ ਪਾਰਟੀ ਦਾ ਅੰਦਰ ਵਾਲਾ ਕਾਟੋ ਕਲੇਸ਼ ਕਾਂਗਰਸ ਨੂੰ ਸੂਬੇ ਵਿੱਚ ਖਤਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਦਾ ਸਿਆਸੀ ਕਰੀਅਰ ਖਤਮ ਹੋ ਗਿਆ ਹੈ। ਲੋਕਾਂ ਨੇ ਉਨ੍ਹਾਂ ’ਤੇ 2017 ਵਿੱਚ ਵਿਸ਼ਵਾਸ ਕੀਤਾ ਸੀ, ਜੋ ਕਿ ਉਹ ਪੂਰਾ ਨਹੀਂ ਸਕ ਸਕੇ।

ਕੈਪਟਨ ਦਾ ਫ਼ੈਸਲਾ ਸਹੀ, ਕਾਂਗਰਸ ਦਾ ਹੋਵੇਗਾ ਅੰਤ: ਪ੍ਰਵੀਨ ਬਾਂਸਲ

ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਪ੍ਰਵੀਨ ਬਾਂਸਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਇਸ ਫ਼ੈਸਲੇ ਨੂੰ ਸਹੀ ਕਰਾਰ ਦਿੱਤਾ, ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਦੀ ਸੁਰੱਖਿਆ ਦੀ ਗੱਲ ਆਉਂਦੀ ਹੈ, ਕੈਪਟਨ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੰਮ ਕਰਦੇ ਹਨ। ਅੱਜ ਵੀ ਉਨ੍ਹਾਂ ਨੇ ਕਾਂਗਰਸ ਦੀਆਂ ਗਲਤ ਨੀਤੀਆਂ ਖ਼ਿਲਾਫ਼ ਆਵਾਜ਼ ਚੁੱਕੀ ਤੇ ਮੁੱਖ ਮੰਤਰੀ ਦੀ ਕੁਰਸੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਗੱਲ ਤਾਂ ਸਾਫ਼ ਹੈ ਕਿ ਹੁਣ ਪੰਜਾਬ ਵਿੱਚੋਂ ਕਾਂਗਰਸ ਦਾ ਪੱਤਾ ਸਾਫ਼ ਹੋ ਗਿਆ ਹੈ ਕਿਉਂਕਿ 2017 ਵਿੱਚ ਤਾਂ ਕਾਂਗਰਸ ਨੇ ਕੈਪਟਨ ਅਮਰਿੰਦਰ ਦੇ ਮੂੰਹ ਨੂੰ ਵੋਟਾਂ ਮੰਗੀਆਂ ਸਨ, ਹੁਣ ਉਹ ਕਿਵੇਂ ਵੋਟਾਂ ਮੰਗਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All