ਯੂਨੀਵਰਸਿਟੀ ਵਿੱਚੋਂ ਪੁਜੀਸ਼ਨਾਂ ਮੱਲੀਆਂ
ਸਰਕਾਰੀ ਕਾਲਜ ਲੜਕੀਆਂ ਦੀਆਂ ਪੀਜੀ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੀਆਂ ਦੋ ਵਿਦਿਆਰਥਣਾਂ ਨੇ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੀ. ਸੀ. ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਸਰਬਜੀਤ ਕੌਰ ਨੇ 88.59% ਅੰਕਾਂ ਨਾਲ ’ਵਰਸਿਟੀ...
Advertisement
ਸਰਕਾਰੀ ਕਾਲਜ ਲੜਕੀਆਂ ਦੀਆਂ ਪੀਜੀ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨ ਵਿਭਾਗ ਦੀਆਂ ਦੋ ਵਿਦਿਆਰਥਣਾਂ ਨੇ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੀ. ਸੀ. ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਸਰਬਜੀਤ ਕੌਰ ਨੇ 88.59% ਅੰਕਾਂ ਨਾਲ ’ਵਰਸਿਟੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਐਮ. ਐਸ.ਸੀ (ਆਈ.ਟੀ) ਦੀ ਇੱਕ ਹੋਰ ਵਿਦਿਆਰਥਣ ਪ੍ਰੇਰਨਾ ਨੇ 89.59% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ।-ਖੇਤਰੀ ਪ੍ਰਤੀਨਿਧ
Advertisement
Advertisement
×