DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Panchayati Land: ਸਲੇਮਪੁਰਾ ਦੀ 20 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ

ਪ੍ਰਸ਼ਾਸਨ ਨੇ ਜ਼ਮੀਨ ਦੀ ਮਿਣਤੀ ਕਰਵਾ ਕੇ ਠੱਡੇ ਲਾਏ

  • fb
  • twitter
  • whatsapp
  • whatsapp
featured-img featured-img
ਪੰਚਾਇਤੀ ਜ਼ਮੀਨ ਤੋਂ ਕਬਜ਼ਾ ਲੈਣ ਮੌਕੇ ਬੀ ਡੀ ਪੀ ਓ ਗੁਰਪ੍ਰੀਤ ਸਿੰਘ ਅਤੇ ਹੋਰ।
Advertisement

ਬੇਟ ਇਲਾਕੇ ਦੇ ਕਸਬਾ ਸਿੱਧਵਾਂ ਬੇਟ ਦੇ ਬਿਲਕੁਲ ਨਾਲ ਲੱਗਦੇ ਪਿੰਡ ਸਲੇਮਪੁਰਾ ਦੀ ਪੰਚਾਇਤੀ ਜ਼ਮੀਨ ’ਤੇ ਲੰਬੇ ਸਮੇ ਤੋਂ ਕਾਬਜ਼ ਪਰਿਵਾਰਾਂ ਤੋਂ ਅੱਜ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ। ਪਿੰਡ ਸਲੇਮਪੁਰਾ ਦੀ ਪੰਚਾਇਤੀ ਜ਼ਮੀਨ ਵਿੱਚ ਅਮਲੇ ਸਮੇਤ ਪਹੁੰਚੇ ਬੀ ਡੀ ਪੀ ਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਸਲੇਮਪੁਰਾ ਦੀ ਪੰਚਾਇਤੀ ਜ਼ਮੀਨ ’ਤੇ ਕੁਝ ਪਰਿਵਾਰਾਂ ਦਾ ਕਾਫੀ ਲੰਬੇ ਸਮੇਂ ਤੋਂ ਕਬਜ਼ਾ ਸੀ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ, ਪੁਲੀਸ ਪ੍ਰਸ਼ਾਸਨ ਤੇ ਮਾਲ ਵਿਭਾਗ ਦੀ ਹਾਜ਼ਰੀ ਵਿੱਚ ਕਬਜ਼ਾ ਲਿਆ ਗਿਆ ਹੈ। ਪਿੰਡ ਦੀ ਇਸ ਕਰੀਬ 20 ਏਕੜ ਜ਼ਮੀਨ ’ਤੇ ਮਾਲ ਵਿਭਾਗ ਵਲੋਂ ਮਿਣਤੀ ਕਰਵਾ ਕੇ ਸਿਰਿਆਂ ’ਤੇ ਬੁਰਜੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਨੂੰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਲੁਧਿਆਣਾ ਦੇ ਦੋ ਸਾਲ ਪੁਰਾਣੇ ਹੁਕਮਾਂ ਦੇ ਆਧਾਰ ’ਤੇ ਹਟਾਇਆ ਗਿਆ ਹੈ। ਮੌਕੇ ’ਤੇ ਮੌਜੂਦ ਪਿੰਡ ਸਲੇਮਪੁਰਾ ਦੇ ਸਰਪੰਚ ਦਵਿੰਦਰ ਸਿੰਘ ਸਲੇਮਪੁਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦੇ ਇਸ 20 ਏਕੜ ਰਕਬੇ ’ਤੇ ਦਹਾਕਿਆਂ ਤੋਂ ਕੁਝ ਪਰਿਵਾਰਾਂ ਨੇ ਕਬਜ਼ਾ ਜਮਾਇਆ ਹੋਇਆ ਸੀ। ਬਹੁਤ ਸਾਰੀਆਂ ਸਰਕਾਰਾਂ ਆਈਆਂ ਤੇ ਗਈਆਂ ਪਰ ਕਿਸੇ ਨੇ ਨਾਜਾਇਜ਼ ਕਬਜ਼ਾ ਛੁਡਾਉਣ ਵੱਲ ਧਿਆਨ ਨਹੀਂ ਦਿੱਤਾ। ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਵਾਂਗਡੋਰ ਸੰਭਾਲੀ ਹੈ, ਉਦੋਂ ਤੋਂ ਹੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਲਗਾਤਾਰ ਹਟਾਏ ਜਾ ਰਹੇ ਹਨ।

ਹਲਕਾ ਦਾਖਾ ਦੇ ਇੰਚਾਰਜ ਡਾ. ਕੇ ਐੱਨ ਐੱਸ ਕੰਗ ਵੱਲੋਂ ਵੀ ਕਈ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਹਨ। ਉਨ੍ਹਾਂ ਦੀ ਬਦੌਲਤ ਪਿੰਡ ਸਲੇਮਪੁਰਾ ਨੂੰ ਕਰੀਬ 20 ਏਕੜ ਜ਼ਮੀਨ ਮਿਲੀ ਹੈ। ਜ਼ਮੀਨ ਮਿਲਣ ਨਾਲ ਪਿੰਡ ਦੀ ਕਮਾਈ ਵਿੱਚ ਸਾਲਾਨਾ ਵਾਧਾ ਹੋਵੇਗਾ ਜਿਸ ਨਾਲ ਪਿੰਡ ਦਾ ਹੋਰ ਵਿਕਾਸ ਕੀਤਾ ਜਾਵੇਗਾ। ਥਾਣਾ ਸਿੱਧਵਾਂ ਬੇਟ ਦੇ ਮੁਖੀ ਅਮਰਜੀਤ ਸਿੰਘ ਪੁਲੀਸ ਪਾਰਟੀ ਸਮੇਤ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਨੂੰਨਗੋ ਅਭਿਸ਼ੇਕ ਚੋਪੜਾ, ਮਾਲ ਪਟਵਾਰੀ ਸੁਖਵਿੰਦਰ ਸਿੰਘ, ਅਮਨਿੰਦਰ ਸਿੰਘ, ਪਟਵਾਰੀ ਗੁਰਸ਼ਰਨ ਸਿੰਘ ਭੰਦੋਲ, ਸੈਕਟਰੀ ਗੁਰਮੀਤ ਸਿੰਘ, ਸੁਖਜਿੰਦਰ ਸਿੰਘ, ਲਵਪ੍ਰੀਤ ਸਿੰਘ, ਪੰਚ ਲਹਿੰਬਰਜੀਤ ਸਿੰਘ, ਪ੍ਰਧਾਨ ਪ੍ਰੀਤਮ ਸਿੰਘ, ਗੰਗਾ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਕੁਲਵਿੰਦਰ ਸਿੰਘ, ਪੰਚ ਬਲਜਿੰਦਰ ਸਿੰਘ, ਬਖਸ਼ਿੰਦ ਤੂਰ, ਗੁਰਕੀਗਤ ਸਿੰਘ, ਫੌਜੀ ਅਜੀਤ ਸਿੰਘ, ਗੁਰਸੇਵਕ ਸਿੰਘ ਸਿੰਮਕ, ਰਾਜਦੀਪ ਸਿੰਘ, ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ।

Advertisement

Advertisement
Advertisement
×