ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ਿਆਂ ਖ਼ਿਲਾਫ਼ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ

ਖੇਤਰੀ ਪ੍ਰਤੀਨਿਧ ਲੁਧਿਆਣਾ, 15 ਅਪਰੈਲ ਸਰਕਾਰੀ ਕਾਲਜ ਲੁਧਿਆਣਾ ਈਸਟ ਵਿੱਚ ਪ੍ਰਿੰਸੀਪਲ ਪ੍ਰੋ. ਦੀਪਕ ਚੋਪੜਾ ਦੀ ਅਗਵਾਈ ਹੇਠ ਬਡੀ ਪ੍ਰੋਗਰਾਮ ਤਹਿਤ ਨਸ਼ਾ ਵਿਰੋਧੀ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ...
ਜੇਤੂ ਵਿਦਿਆਰਥੀ ਕਾਲਜ ਪ੍ਰਿੰਸੀਪਲ ਦੀਪਕ ਚੋਪੜਾ ਅਤੇ ਹੋਰਨਾਂ ਨਾਲ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 15 ਅਪਰੈਲ

Advertisement

ਸਰਕਾਰੀ ਕਾਲਜ ਲੁਧਿਆਣਾ ਈਸਟ ਵਿੱਚ ਪ੍ਰਿੰਸੀਪਲ ਪ੍ਰੋ. ਦੀਪਕ ਚੋਪੜਾ ਦੀ ਅਗਵਾਈ ਹੇਠ ਬਡੀ ਪ੍ਰੋਗਰਾਮ ਤਹਿਤ ਨਸ਼ਾ ਵਿਰੋਧੀ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਗਤੀਵਿਧੀਆਂ ਨੂੰ ਪ੍ਰੋ. ਮਨਪ੍ਰੀਤ ਕੌਰ ਦੀ ਦੇਖ ਰੇਖ ਹੇਠ ਸਚਾਰੂ ਢੰਗ ਨਾਲ ਪੂਰਾ ਕੀਤਾ ਗਿਆ। ਪੋਸਟ ਮੇਕਿੰਗ ਮੁਕਾਬਲੇ ਵਿੱਚ ਅੰਕਿਤ ਕੁਮਾਰੀ, ਡਿੰਪਲ ਅਧਿਕਾਰੀ ਅਤੇ ਵੀਭਾਤੀ ਅਰੋੜਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ। ਸਲੋਗਨ ਲਿਖਣ ਮੁਕਾਬਲੇ ਵਿੱਚ ਨਵਪ੍ਰੀਤ ਕੌਰ ਨੇ ਪਹਿਲਾ ਸਥਾਨ, ਸੰਜਨਾ ਨੇ ਦੂਸਰਾ ਤੇ ਈਸ਼ਾ ਟੰਡਰ ਨੇ ਤੀਸਰਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਦੀਪਕ ਚੋਪੜਾ ਨੇ ਦੱਸਿਆ ਕਿ ਸਮਾਜ ਵਿੱਚ ਨਸ਼ਾ ਅੱਜ ਸਭ ਤੋਂ ਵੱਡੀ ਬੁਰਾਈ ਹੈ ਇਸ ਲਈ ਹਰੇਕ ਨਾਗਰਿਕ ਦੀ ਜ਼ਿਮੇਵਾਰੀ ਬਣਦੀ ਹੈ ਕਿ ਉਹ ਨਸ਼ੇ ਦੇ ਖਿਲਾਫ ਜਨਤਾ ਨੂੰ ਜਾਗਰੂਕ ਕਰੇ। ਇਸ ਮੌਕੇ ਪ੍ਰੋ. ਕੁਲਵੀਰ ਸਿੰਘ ਵੀ ਹਾਜ਼ਰ ਸਨ।

Advertisement