ਠੰਢੇ ਮਿੱਠੇ ਜਲ ਦੀ ਛਬੀਲ ਲਾਈ
ਖੰਨਾ: ਨੇੜਲੇ ਪਿੰਡ ਲਲਹੇੜੀ ਵਿੱਚ ਸਪੋਰਟਸ ਕਲੱਬ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ। ਇਸ ਮੌਕੇ ਸਮਾਜ ਸੇਵੀ ਪੁਸਕਰਰਾਜ ਸਿੰਘ ਰੂਪਰਾਏ ਅਤੇ ਕਲੱਬ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਲੋਕਾਂ ਨੂੰ ਦਿਨੋਂ ਦਿਨ ਵੱਧ ਰਹੀ ਗਰਮੀ ਨੂੰ ਦੇਖਦਿਆਂ ਅਜਿਹੇ ਉਪਰਾਲੇ ਕਰਨ ਲਈ ਉਤਸ਼ਾਹਿਆ। ਇਸ ਮੌਕੇ ਬਚਿੱਤਰ ਸਿੰਘ, ਕਿਰਨ ਸਿੰਘ, ਮਹਾਂ ਸਿੰਘ, ਗੁਰਮੁੱਖ ਸਿੰਘ, ਨਾਜ਼ਰ ਸਿੰਘ, ਖੁਸ਼ਪਾਲ ਸਿੰਘ, ਕਮਲਪ੍ਰੀਤ ਸਿੰਘ, ਕੁਲਦੀਪ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਉਨ੍ਹਾਂ ਦੀ ਸੇਵਾ ਸੰਭਾਲ ਕਰਨ ਲਈ ਪ੍ਰੇਰਿਆ। ਇਸ ਦੌਰਾਨ ਬਾਬੂ ਸਿੰਘ ਚਹਿਲ, ਕੁਲਵੀਰ ਸਿੰਘ, ਤਰਸੇਮ ਸਿੰਘ, ਰਜਿੰਦਰ ਸਿੰਘ, ਸਿਕੰਦਰ ਸਿੰਘ, ਕਰਨੈਲ ਸਿੰਘ, ਤੇਜਿੰਦਰ ਸਿੰਘ, ਭੁਪਿੰਦਰ ਸਿੰਘ ਨੇ ਸੇਵਾ ਨਿਭਾਈ। -ਨਿੱਜੀ ਪੱਤਰ ਪ੍ਰੇਰਕ