ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਮਾਰਚ
ਅੱਜ ਇਥੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਇਥੋਂ ਦੇ ਡਿਵੀਜ਼ਨ ਦਫ਼ਤਰ ਅੱਗੇ ਰੋਸ ਮਾਰਚ ਉਪਰੰਤ ਆਊਟ ਸੋਰਸਡ ਠੇਕਾ ਕਾਮਿਆਂ ਨੇ ਮੰਗਾਂ ਸਬੰਧੀ ਧਰਨਾ ਲਾਇਆ। ਇਸ ਮੌਕੇ ਸਰਕਲ ਪ੍ਰਧਾਲ ਜ਼ਮੀਲ ਮਹੁੰਮਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ...
ਅੱਜ ਇਥੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਇਥੋਂ ਦੇ ਡਿਵੀਜ਼ਨ ਦਫ਼ਤਰ ਅੱਗੇ ਰੋਸ ਮਾਰਚ ਉਪਰੰਤ ਆਊਟ ਸੋਰਸਡ ਠੇਕਾ ਕਾਮਿਆਂ ਨੇ ਮੰਗਾਂ ਸਬੰਧੀ ਧਰਨਾ ਲਾਇਆ। ਇਸ ਮੌਕੇ ਸਰਕਲ ਪ੍ਰਧਾਲ ਜ਼ਮੀਲ ਮਹੁੰਮਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਚੋਣਾਂ ਸਮੇਂ ਠੇਕਾ ਕਾਮਿਆਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਸਾਢੇ ਤਿੰਨ ਸਾਲ ਬੀਤ ਜਾਣ ’ਤੇ ਇਕ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਕਾਰਪੋਰੇਸ਼ਨ ਦੇ ਨਿੱਜੀਕਰਨ ਦੇ ਤੇਜ਼ ਕੀਤੇ ਹਮਲੇ ਬੰਦ ਕੀਤੇ ਜਾਣ, ਕੇਂਦਰ ਵੱਲੋਂ 2025 ਬਿਜਲੀ ਸੋਧ ਬਿੱਲ ਖਰੜੇ ਨੂੰ ਰੱਦ ਕੀਤਾ ਜਾਵੇ, ਠੇਕੇਦਾਰ ਕੰਪਨੀਆਂ ਨੂੰ ਬਾਹਰ ਕੱਢ ਕੇ ਆਊਟ ਸੋਰਸਡ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ, 1948 ਐਕਟ ਮੁਤਾਬਕ 15ਵੀਂ ਲੇਬਰ ਕਾਨਫਰੰਸ ਤਹਿਤ ਤਨਖਾਹ ਜਾਰੀ ਕੀਤੀ ਜਾਵੇ, ਬਿਜਲੀ ਵਿਭਾਗ ਵਿਚ ਖਤਮ ਕੀਤੀਆਂ ਪੋਸਟਾਂ ਮੁੜ ਭਰੀਆਂ ਜਾਣ। ਬੁਲਾਰਿਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਠੇਕਾ ਪ੍ਰਥਾ ਨੂੰ ਖ਼ਤਮ ਕਰਨ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਲਾਰਿਆ ਤੇ ਵਾਅਦਿਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਵੱਲੋਂ 6 ਨਵੰਬਰ ਨੂੰ ਮੀਟਿੰਗ ਦਾ ਸਮਾਂ ਰੱਖਿਆ ਗਿਆ ਹੈ, ਜੇ ਸਰਕਾਰ ਵੱਲੋਂ ਮੰਗਾਂ ਸਬੰਧੀ ਕੋਈ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

