ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਾਵਰਕੌਮ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਦੇਸ਼ ਵਿਆਪੀ ਹੜਤਾਲ 9 ਨੂੰ

ਬਿਜਲੀ ਬੋਰਡ ਨਾਲ ਸਬੰਧਤ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ
Advertisement

ਪੱਤਰ ਪ੍ਰੇਰਕ

ਦੋਰਾਹਾ, 5 ਜੁਲਾਈ

Advertisement

ਇਥੋਂ ਦੀ ਧਰਮਸ਼ਾਲਾ ਵਿੱਚ ਬਿਜਲੀ ਬੋਰਡ ਨਾਲ ਸਬੰਧਤ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੇਵਾ ਮੁਕਤ ਕਾਮਿਆਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸ਼ਨ ਕੁਮਾਰ, ਤਰਸੇਮ ਲਾਲ ਅਤੇ ਹਰਚਰਨ ਸਿੰਘ ਗਰੇਵਾਲ ਨੇ ਪਾਵਰਕਾਮ ਟ੍ਰਾਂਸਕੋ ਮੈਨੇਜਮੈਂਟ, ਕੇਂਦਰ ਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਉਨ੍ਹਾਂ ਕਿਹਾ ਕਿ ਨਿੱਜੀਕਰਨ ਦੀ ਨੀਤੀ ਰੱਦ ਕਰਵਾਉਣ, ਆਊਟ ਸੋਰਸਿੰਗ ਤੇ ਠੇਕੇਦਾਰੀ ਪ੍ਰਬੰਧ ਰੱਦ ਕਰਕੇ ਪੱਕੀਂ ਭਰਤੀ ਕਰਨ, ਮੋਦੀ ਸਰਕਾਰ ਵੱਲੋਂ ਬਣਾਏ ਚਾਰ ਲੇਬਰ ਕਾਨੂੰਨ ਰੱਦ ਕਰਕੇ ਪਹਿਲਾਂ ਬਣੇ 44 ਕਾਨੂੰਨ ਬਹਾਲ ਕਰਨ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਬੇ-ਰੁਜ਼ਗਾਰ ਨੌਜਵਾਨ ਅਤੇ ਸਮੁੱਚੇ ਮਿਹਨਤੀ ਲੋਕਾਂ ਦੀਆਂ ਮੰਗਾਂ ਸਬੰਧੀ ਜੱਥੇਬੰਦੀ ਵੱਲੋਂ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਡੱਟ ਕੇ ਹਮਾਇਤ ਕੀਤੀ ਜਾਵੇਗੀ। ਉਪਰੋਕਤ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਤੋਂ ਜਲਦ ਮੰਗਾਂ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਸੂਬਾ ਕਮੇਟੀ ਵੱਲੋਂ ਤਿਆਰ ਕੀਤੇ ਪ੍ਰੋਗਰਾਮ ਅਨੁਸਾਰ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਾਮ ਕਿਸ਼ਨ, ਰਕੇਸ਼ ਕੁਮਾਰ, ਭਗਵੰਤ ਸਿੰਘ, ਜਗਦੇਵ ਸਿੰਘ, ਅਵਤਾਰ ਸਿੰਘ, ਨਛੱਤਰ ਸਿੰਘ, ਰਾਮ ਸਰੂਪ, ਸਾਂਗਾ ਰਾਮ, ਸਿਕੰਦਰ ਸਿੰਘ, ਹਰਬੰਸ ਸਿੰਘ ਦੋਬੁਰਜੀ, ਪਲਵਿੰਦਰ ਸਿੰਘ, ਸੁਰਜੀਤ ਸਿੰਘ ਤੇ ਹੋਰ ਹਾਜ਼ਰ ਸਨ।

Advertisement