ਪਾਵਰਕੌਮ ਪੈਨਸ਼ਨਰਾਂ ਵੱਲੋਂ ਸੂਬਾ ਪੱਧਰੀ ਧਰਨੇ ਲਈ ਲਾਮਬੰਦੀ
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਕੰਪਲੈਂਟ ਸੈਂਟਰ ਖੰਨਾ ਰੋਡ ਸਮਰਾਲਾ ਵਿੱਚ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪਾਵਰਕੌਮ ਪੈਨਸ਼ਨਰਾਂ ਦੀਆਂ ਪੰਜਾਬ ਸਰਕਾਰ/ਮੈਨੇਜਮੈਂਟ ਵੱਲੋਂ ਪਿਛਲੇ ਸਮੇਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਾਰਨ ਵਿੱਢੇ ਗਏ ਸੰਘਰਸ਼ ਦੇ ਰੂਪ ਵਿੱਚ 7 ਨਵੰਬਰ ਨੂੰ ਪਟਿਆਲਾ ਹੈੱਡ ਆਫਿਸ ਦੇ ਸਾਹਮਣੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਵਿੱਚ ਸਮਰਾਲਾ ਮੰਡਲ ਵੱਲੋਂ ਧਰਨੇ ਦੀਆਂ ਤਿਆਰੀਆਂ ਸਬੰਧੀ ਮੈਂਬਰਾਨ ਨੂੰ ਸੁਚੇਤ ਅਤੇ ਲਾਮਬੰਦ ਕਰਨ ਲਈ ਕਮੇਟੀ ਮੈਂਬਰਾਂ ਦੀਆਂ ਪਹਿਲਾਂ ਦੀ ਤਰ੍ਹਾਂ ਡਿਊਟੀਆਂ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਦੋ ਬੱਸਾਂ ਜਿਨ੍ਹਾਂ ਵਿੱਚ ਇੱਕ ਬੱਸ ਕਟਾਣੀ ਕਲਾਂ ਅਤੇ ਦੂਸਰੀ ਮਾਛੀਵਾੜਾ ਸਾਹਿਬ ਤੋਂ 7 ਨਵੰਬਰ ਨੂੰ ਸਵੇਰੇ 8: 30 ਵਜੇ ਚੱਲਣਗੀਆਂ। ਅੱਜ ਦੀ ਮੀਟਿੰਗ ਵਿੱਚ ਇੰਜਨੀਅਰ ਭਰਪੂਰ ਸਿੰਘ ਮਾਂਗਟ ਸਕੱਤਰ, ਇੰਜਨੀਅਰ ਪ੍ਰੇਮ ਸਿੰਘ (ਸੇਵਾ-ਮੁਕਤ) ਐੱਸ ਡੀ ਓ, ਰਾਜਿੰਦਰ ਵਡੇਰਾ ਸਾਬਕਾ ਡਿਪਟੀ ਸੀ ਓ, ਇੰਜਨੀਅਰ ਜੁਗਲ ਕਿਸ਼ੋਰ ਸਾਹਨੀ, ਇੰਜਨੀਅਰ ਦਰਸ਼ਨ ਸਿੰਘ ਗੜ੍ਹੀ ਵਿੱਤ ਸਕੱਤਰ, ਮਹੇਸ਼ ਕੁਮਾਰ ਖਮਾਣੋਂ, ਅਮਰੀਕ ਸਿੰਘ ਖਮਾਣੋਂ, ਰਾਕੇਸ਼ ਕੁਮਾਰ ਮਾਛੀਵਾੜਾ ਸਾਹਿਬ, ਪ੍ਰੇਮ ਚੰਦ ਭਲਾ ਲੋਕ, ਜਸਵੰਤ ਸਿੰਘ ਢੰਡਾ, ਭੁਪਿੰਦਰਪਾਲ ਚਹਿਲਾਂ ਆਦਿ ਹਾਜਰ ਸਨ। ਮੀਟਿੰਗ ਦੀ ਕਾਰਵਾਈ ਭਰਪੂਰ ਸਿੰਘ ਮਾਂਗਟ ਵੱਲੋਂ ਬਾਖੂਬੀ ਨਿਭਾਈ ਗਈ। ਅਖੀਰ ਵਿੱਚ ਸਿਕੰਦਰ ਸਿੰਘ ਮੰਡਲ ਪ੍ਰਧਾਨ ਸਮਰਾਲਾ ਮੰਡਲ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ 7 ਨਵੰਬਰ ਨੂੰ ਦਰਸਾਏ ਸਥਾਨ ਤੇ ਸਮੇਂ ਸਿਰ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਮੀਟਿੰਗ ਵਿੱਚ ਆਏ ਆਹੁਦੇਦਾਰ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੈਨਸ਼ਨਰਾਂ ਦੀਆਂ ਮੰਨੀਆਂ ਗਈਆਂ ਜਾਇਜ ਮੰਗਾਂ ਨੂੰ ਤੁਰੰਤ ਲਾਗੂ ਕਰਕੇ ਨਹੀਂ ਤਾਂ ਇਸ ਸੂਬਾ ਪੱਧਰੀ ਧਰਨੇ ਉਪਰੰਤ ਲੜੀਵਾਰ ਸੰਘਰਸ਼ ਵਿੱਢ ਦਿੱਤਾ ਜਾਵੇਗਾ।
