ਮੈਕਸ ਸਕੂਲ ਵਿੱਚ ਪ੍ਰਕਾਸ਼ ਪੁਰਬ ਮਨਾਇਆ
ਇਥੇ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦਾ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾ ਰਮਨੀਕ ਕੌਰ ਦੀ ਅਗਵਾਈ ਅਧੀਨ ਵਿਸ਼ੇਸ਼ ਸਭਾ ਕਰਵਾਈ ਗਈਸ, ਜਿਸ ਵਿੱਚ ਵਿਦਿਆਰਥਣਾਂ ਨੇ...
ਇਥੇ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ, ਸਮਰਾਲਾ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦਾ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਅਧਿਆਪਕਾ ਰਮਨੀਕ ਕੌਰ ਦੀ ਅਗਵਾਈ ਅਧੀਨ ਵਿਸ਼ੇਸ਼ ਸਭਾ ਕਰਵਾਈ ਗਈਸ, ਜਿਸ ਵਿੱਚ ਵਿਦਿਆਰਥਣਾਂ ਨੇ “ਸਤਿਗੁਰੂ ਨਾਨਕ ਪ੍ਰਗਟਿਆ” ਸ਼ਬਦ ਦਾ ਗਾਇਨ ਕੀਤਾ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਭਾਸ਼ਣ ਅਤੇ ਕਵਿਤਾ ਰਾਹੀਂ ਗੁਰੂ ਨਾਨਕ ਦੇਵ ਦੇ ਜੀਵਨ ਤੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਸਾਂਝਾ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਵੱਲੋ ਸਕੂਲ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆ ਨੇ ਸੁਖਮਨੀ ਸਾਹਿਬ ਦਾ ਪਾਠ ਕੀਤਾ। ਇਸ ਤੋਂ ਬਾਅਦ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਰਸ-ਭਿੰਨੀ ਆਵਾਜ਼ ਵਿੱਚ ਗੁਰਬਾਣੀ ਦਾ ਸ਼ਬਦ ਗਇਨ ਕੀਤਾ। ਸਕੂਲ ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਭ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰੇਮ, ਦਇਆ, ਸਮਾਨਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੁਨੇਹੇ ਨੂੰ ਆਪਣੇ ਜੀਵਨ ਵਿੱਚ ਅਮਲ ਕਰਨ ਲਈ ਪ੍ਰੇਰਿਤ ਕੀਤਾ।

