ਪ੍ਰਤਾਪ ਕਾਲਜ ਨੇ 25ਵਾਂ ਸਥਾਪਨਾ ਦਿਵਸ ਮਨਾਇਆ
ਇੱੱਥੇ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਨੇ ਸਥਾਪਨਾ ਦੇ 25 ਵਰ੍ਹੇ ਪੂਰੇ ਕਰਨ ਦੀ ਖੁਸ਼ੀ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ। ਇਸ ਸਮਾਗਮ ਵਿੱਚ ਕਾਲਜ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤ ਦੇ ਰੂਪ...
Advertisement
ਇੱੱਥੇ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਨੇ ਸਥਾਪਨਾ ਦੇ 25 ਵਰ੍ਹੇ ਪੂਰੇ ਕਰਨ ਦੀ ਖੁਸ਼ੀ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ। ਇਸ ਸਮਾਗਮ ਵਿੱਚ ਕਾਲਜ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤ ਦੇ ਰੂਪ ਵਿੱਚ ਸ਼ਿਰਕਤ ਕੀਤੀ। ਕਾਲਜ ਦੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਆਏ ਪੁਰਾਣੇ ਵਿਦਿਆਰਥੀਆਂ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸੰਸਥਾ ਦੀ ਸਿਲਵਰ ਜੁਬਲੀ ਮਨਾਈ ਜਾ ਰਹੀ ਹੈ ਜਿਸ ਲਈ ਸਾਰੇ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਪਿਛਲੇ 25 ਸਾਲਾਂ ਤੋਂ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਡਮੁਲਾ ਯੋਗਦਾਨ ਪਾਇਆ ਜਾ ਰਿਹਾ ਹੈ। ਡਾਇਰੈਕਟਰ ਪ੍ਰੋਫੈਸਰ ਬਲਵੰਤ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਪਹਿਲਾਂ ਦੀ ਤਰ੍ਹਾਂ ਭਵਿੱਖ ’ਚ ਵੀ ਸਮਾਜ ਨੂੰ ਵਧੀਆ ਅਧਿਆਪਕ ਦੇਣ ਦੀ ਆਪਣੀ ਜ਼ਿੰਮੇਵਾਰੀ ਨਿਭਾਈ ਜਾਂਦੀ ਰਹੇਗੀ।
Advertisement
Advertisement
