ਹੜ੍ਹ ਪੀੜਤਾਂ ਦੀ ਚੜ੍ਹਦੀਕਲਾ ਲਈ ਅਰਦਾਸ
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਹੜ੍ਹ ਪੀੜ੍ਹਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ, ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਵੀਰ ਜੈਨ ਨੇ ਕਿਹਾ ਕਿ ਪੰਜਾਬ ਵਿੱਚ ਕੁਦਰਤੀ ਆਫ਼ਤ...
Advertisement
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਹੜ੍ਹ ਪੀੜ੍ਹਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ, ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਵੀਰ ਜੈਨ ਨੇ ਕਿਹਾ ਕਿ ਪੰਜਾਬ ਵਿੱਚ ਕੁਦਰਤੀ ਆਫ਼ਤ ਹੜ੍ਹਾਂ ਕਾਰਨ ਲੋਕਾਂ ਦੇ ਘਰਾਂ, ਪਸ਼ੂਆਂ ਅਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਮੇਂ ਸਭ ਨੂੰ ਰਲ-ਮਿਲ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅੱਜ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਅਰਦਾਸ ਬੇਨਤੀ ਕੀਤੀ ਗਈ ਹੈ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਕਿਹਾ ਕਿ ਹੜ੍ਹਾਂ ਵਰਗੀ ਸਥਿਤੀ ਵਿੱਚ ਲੋਕਾਂ ਦੀ ਸਹਾਇਤਾ ਲਈ ਸਰਕਾਰਾਂ, ਸਮਾਜ ਸੇਵੀ ਜਥੇਬੰਦੀਆਂ, ਵਿਦਿਅਕ ਸੰਸਥਾਵਾਂ ਅਤੇ ਵੱਖ-ਵੱਖ ਨਾਮੀ ਸ਼ਖ਼ਸੀਅਤਾਂ ਵਲੋਂ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ ਹੈ।
Advertisement
Advertisement
×