ਸੰਤੋਖ ਗਿੱਲ
ਰਾਏਕੋਟ, 27 ਅਪਰੈਲ
ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣ ਲਈ ਸੀਟੂ ਨਾਲ ਸਬੰਧਤ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਇੱਥੇ ਕਾਮਰੇਡ ਰਛਪਾਲ ਸਿੰਘ ਯਾਦਗਾਰੀ ਹਾਲ ਵਿੱਚ ਕਰਮ ਚੰਦ ਬੁਰਜ ਹਕੀਮਾਂ ਦੀ ਪ੍ਰਧਾਨਗੀ ਹੇਠ ਹੋਈ। ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ, ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਅਤੇ ਰਾਜ ਮਿਸਤਰੀ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਰਾਜਜਸਵੰਤ ਸਿੰਘ ਤਲਵੰਡੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਜ਼ਦੂਰਾਂ ਨੇ ਲੰਬੀ ਲੜਾਈ ਲੜ ਕੇ 8 ਘੰਟੇ ਦੀ ਦਿਹਾੜੀ ਪ੍ਰਾਪਤ ਕੀਤੀ ਸੀ, ਪਰ ਕੇਂਦਰ ਦੀ ਮੋਦੀ ਸਰਕਾਰ ਨੇ ਇਤਿਹਾਸ ਨੂੰ ਪੁੱਠਾ ਗੇੜ ਦਿੰਦੇ ਹੋਏ ਮੁੜ ਦਿਹਾੜੀ 12 ਘੰਟੇ ਕਰ ਕੇ ਕਾਰਪੋਰੇਟ ਘਰਾਣਿਆਂ ਦੀ ਸੇਵਾ ਦਾ ਰਾਹ ਚੁਣਿਆ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿਇਸ ਸਾਲ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਮਜ਼ਦੂਰ ਆਗੂਆਂ ਨੇ ਇਹ ਵੀ ਕਿਹਾ ਕਿ ਦਾ ਮਈ ਦਿਹਾੜਾ ਬਹੁਤ ਹੀ ਮਹੱਤਵਪੂਰਨ ਹੈ, ਮਜ਼ਦੂਰਾਂ ਦੇ ਹੱਕਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਅੱਗੇ ਵਧਾਉਣ ਲਈ ਸੀਟੂ ਵੱਲੋਂ ਮਜ਼ਦੂਰਾਂ ਦਾ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਉਨ੍ਹਾਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਕੇਂਦਰ ਦੀ ਮੋਦੀ ਸਰਕਾਰ ਅਤੇ ਉਸ ਦੇ ਸਹਿਯੋਗੀਆਂ ਨੂੰ ਹਰਾਉਣ ਦਾ ਸੱਦਾ ਦਿੱਤਾ ਹੈ।