ਚੰਡੀਗੜ੍ਹ ਕਿਸਾਨ ਰੈਲੀ ਦੀਆਂ ਤਿਆਰੀਆਂ ਮੁਕੰਮਲ
ਇਤਿਹਾਸਕ ਦਿੱਲੀ ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਕਿਸਾਨਾਂ-ਮਜ਼ਦੂਰਾਂ ਦੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਮਜ਼ਦੂਰ-ਕਿਸਾਨ ਰੈਲੀ ਵਿੱਚ ਸ਼ਮੂਲੀਅਤ ਕਰਨਗੇ। ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਜਮਹੂਰੀ ਕਿਸਾਨ ਸਭਾ ਇਲਾਕਾ ਕਮੇਟੀ ਕਿਲ੍ਹਾ ਰਾਏਪੁਰ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਰੈਲੀ ਦੀ ਕਾਮਯਾਬੀ ਲਈ ਵਿਉਂਤਬੰਦੀ ਨੂੰ ਅੰਤਿਮ ਰੂਪ ਦਿੱਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਦਿੱਲੀ ਅੰਦੋਲਨ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ, ਬਿਜਲੀ ਸੋਧ ਬਿੱਲ 2025 ਰੱਦ ਕਰਨ, ਹੜ੍ਹ ਪੀੜਤਾਂ ਦੀਆਂ ਮੰਗਾਂ ਅਤੇ ਹੜ੍ਹ ਰੋਕਣ ਦੇ ਪੱਕੇ ਪ੍ਰਬੰਧ ਕਰਨ, ਗੰਨਾਂ ਉਤਪਾਦਕ ਕਿਸਾਨਾਂ ਦੀਆਂ ਮੰਗਾਂ ਮੰਨਣ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨਿਟ ਚੋਣਾਂ ਬਹਾਲ ਕਰਨ ਦੇ ਭਖਵੇਂ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਦੀ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ। ਸੁਰਜੀਤ ਸਿੰਘ ਸੀਲੋਂ, ਗੁਰਉਪਦੇਸ਼ ਸਿੰਘ ਘੁੰਗਰਾਣਾ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਮੀਟਿੰਗ ਵਿੱਚ ਭਾਗ ਲਿਆ।
