ਪੱਤਰ ਪੇ੍ਰਕ
ਮਾਛੀਵਾੜਾ, 18 ਸਤੰਬਰ
ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਮੂਲੀਅਤ ਕੀਤੀ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਪਰਮਿੰਦਰ ਤਵਿਾੜੀ ਅਤੇ ਮੀਡੀਆ ਇੰਚਾਰਜ ਵਨਿੀਤ ਕੁਮਾਰ ਝੜੌਦੀ ਨੇ ਦੱਸਿਆ ਕਿ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਅਤੇ ਹਲਕਾ ਇੰਚਾਰਜ਼ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਪਾਰਟੀ ਦੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਵਰਕਰਾਂ ਨੂੰ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ। ਜ਼ਿਲਾ ਪ੍ਰਧਾਨ ਲੱਖਾ ਨੇ ਪਾਰਟੀ ਦੇ ਨੌਜਵਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਕਿਉਂਕਿ ਅੱਜ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਜੋ ਵੀ ਵਰਕਰਾਂ ਨੇ ਸੁਝਾਅ ਦਿੱਤੇ ਹਨ ਉਹ ਹਾਈਕਮਾਂਡ ਨਾਲ ਸਾਂਝੇ ਕਰਨਗੇ ਤਾਂ ਜੋ ਅਗਲੀ ਸਿਆਸੀ ਰਣਨੀਤੀ ਅਪਣਾਈ ਜਾ ਸਕੇ।