ਪੱਤਰ ਪ੍ਰੇਰਕ
ਦੋਰਾਹਾ, 8 ਜਨਵਰੀ
ਸਰਬ ਧਰਮ ਗਊਸ਼ਾਲਾ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦੀ ਰਾਸ਼ੀ ਸੋਲਰ ਸਿਸਟਮ ਲਈ ਭੇਟ ਕੀਤੀ। ਇਸ ਮੌਕੇ ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਦੋ ਦਹਾਕੇ ਪੁਰਾਣੀ ਗਊਸ਼ਾਲਾ ਗਊ ਸੇਵਕਾਂ ਤੇ ਸ਼ਹਿਰ ਦੇ ਦਾਨੀ ਸੱਜਣਾਂ ਦੇ ਉੱਦਮ ਨਾਲ ਚੱਲ ਰਹੀ ਹੈ। ਇਸ ਮੌਕੇ ਕੌਂਸਲ ਪ੍ਰਧਾਨ ਸੁਦਰਸ਼ਨ ਸ਼ਰਮਾ ਅਤੇ ਬੰਤ ਸਿੰਘ ਦੋਬੁਰਜੀ ਨੇ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਸਾਂਝੇ ਉੱਦਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਅਨਿਲ ਮਹਿਤਾ, ਡੀਐਸ ਗੁਸਾਈਂ, ਮਨੋਜ ਕੁਮਾਰ, ਐਡਵੋਕੇਟ ਜਸਪ੍ਰੀਤ ਸਿੰਘ, ਰਣਜੀਤ ਸਿੰਘ, ਗੁਰਿੰਦਰ ਸਿੰਘ ਬਾਜਵਾ, ਕੁਲਵੰਤ ਸਿੰਘ, ਹਰਿੰਦਰ ਹਿੰਦਾ, ਕਮਲਜੀਤ ਸਿੰਘ, ਹਰਭਜਨ ਸਿੰਘ ਹਾਜ਼ਰ ਸਨ।