ਗੁਰਿੰਦਰ ਸਿੰਘ
ਲੁਧਿਆਣਾ, 17 ਮਾਰਚ
ਬਹੁਜਨ ਸਮਾਜ ਪਾਰਟੀ ਨੂੰ ਅੱਜ ਉਦੋਂ ਵੱਡੀ ਤਾਕਤ ਮਿਲੀ ਜਦੋਂ ਜ਼ਿਲ੍ਹਾ ਆਟੋ ਰਿਕਸ਼ਾ ਵਰਕਰ ਐਸੋਸੀਏਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਬਸਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।
ਉਨ੍ਹਾਂ ਦੇ ਸਾਹਨੇਵਾਲ ਸਥਿਤ ਦਫ਼ਤਰ ਵਿੱਚ ਸੂਬਾ ਸਕੱਤਰ ਤੇ ਲੋਕ ਸਭਾ ਲੁਧਿਆਣਾ ਦੇ ਇੰਚਾਰਜ ਗੁਰਲਾਲ ਸਿੰਘ ਸੈਲਾ, ਜ਼ਿਲ੍ਹਾ ਪ੍ਰਧਾਨ ਜੀਤ ਰਾਮ ਬਸਰਾ ਅਤੇ ਦਿਹਾਤੀ ਪ੍ਰਧਾਨ ਬੂਟਾ ਸਿੰਘ ਸੰਗੋਵਾਲ ਨੇ ਸਿਰੋਪਾਓ ਦੇ ਕੇ ਢਿੱਲੋਂ ਨੂੰ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਕਰਦਿਆਂ ਸਵਾਗਤ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਮਿਸ਼ਨਰੀ ਆਗੂ ਨਾਜਰ ਸਿੰਘ ਦੀ ਪ੍ਰੇਰਨਾ ਸਦਕਾ ਢਿੱਲੋਂ ਨੇ ਬਸਪਾ ਵਿੱਚ ਸ਼ਮੂਲੀਅਤ ਕੀਤੀ ਹੈ ਜਿਨ੍ਹਾਂ ਨੂੰ ਜਲਦੀ ਹੀ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਾਰਟੀ ’ਚ ਆਉਣ ਨਾਲ ਕੇਵਲ ਸਾਹਨੇਵਾਲ ਨੂੰ ਹੀ ਨਹੀਂ ਬਲਕਿ ਪੂਰੇ ਜ਼ਿਲ੍ਹੇ ਨੂੰ ਫਾਇਦਾ ਹੋਵੇਗਾ। ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ ਨੇ ਬਸਪਾ ਲੀਡਰਸ਼ਿਪ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਇਸ ਮੌਕੇ ਸੀਨੀਅਰ ਆਗੂ ਨਰੇਸ਼ ਬਸਰਾ, ਲਾਭ ਸਿੰਘ ਭਾਮੀਆਂ, ਮਾਸਟਰ ਰਾਮਾ ਨੰਦ, ਨਾਜਰ ਸਿੰਘ, ਰਾਮਲੋਕ ਕੁਲੀਏਵਾਲ, ਕੇਵਲ ਸਿੰਘ ਜਮਾਲਪੁਰ ਆਦਿ ਹਾਜ਼ਰ ਸਨ।