ਪ੍ਰਾਇਮਰੀ ਸਕੂਲ ਖੇਡਾਂ: ਗੋਹ ਸੈਂਟਰ ਨੇ ਓਵਰਆਲ ਟਰਾਫੀ ਜਿੱਤੀ
ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਦੀ ਪ੍ਰੇਰਨਾ ਨਾਲ ਜ਼ਿਲ੍ਹੇ ਦੇ ਬਲਾਕ ਖੰਨਾ-2 ਦੀਆਂ ਪ੍ਰਾਇਮਰੀ ਖੇਡਾਂ ਦੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿੱਚਸਮਾਪਤੀ ਹੋਈ। ਇਸ ਮੌਕੇ ਨੰਨ੍ਹੇ ਖਿਡਾਰੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ ਰਣਜੋਧ ਸਿੰਘ ਖੰਗੂੜਾ ਨੇ ਕਿਹਾ ਕਿਪੰਜਾਬ ਸਰਕਾਰ ਸਕੂਲੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਸ ਦੌਰਾਨ ਸਤਨਾਮ ਸਿੰਘ ਚੌਧਰੀ ਅਤੇ ਬੀ ਡੀ ਪੀ ਓ ਰਣਜੋਧ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਹੋਰ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਬਲਾਕ ਨੋਡਲ ਅਫ਼ਸਰ ਇੰਦਰਜੀਤ ਸਿੰਗਲਾ ਨੇ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਬਲਾਕ ਖੰਨਾ-2 ਦੇ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਵਿਚ ਪੂਰੇ ਜੋਸ਼ ਨਾਲ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਖੇਡ ਪ੍ਰਬੰਧਕ ਦੀਪਮਾਲਾ ਸ਼ਰਮਾ ਅਤੇ ਅਮਰਜੀਤ ਕੌਰ ਨੇ ਦੱਸਿਆ ਕਿ ਸੈਂਟਰ ਗੋਹ ਨੇ ਓਵਰਆਲ ਟਰਾਫੀ ਜਿੱਤ ਕੇ ਪਹਿਲਾ, ਘੁੰਗਰਾਲੀ ਰਾਜਪੂਤਾਂ ਨੇ ਦੂਜਾ ਅਤੇ ਬਾਹੋਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ।
