ਰਾਏਕੋਟ: ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਰਾਏਕੋਟ ਬਲਾਕ ਦੀ ਚੋਣ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਮੁੱਲਾਂਪੁਰ ਨੇ ਡੀਟੀਐੱਫ ਦੀ 5 ਸਤੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿੱਚ ਹੋਣ ਵਾਲੀ ਰੈਲੀ ਵਿੱਚ ਬਲਾਕ ਵਿੱਚੋਂ ਅਧਿਆਪਕਾਂ ਦੀ ਵੱਡੀ ਸ਼ਮੂਲੀਅਤ ਲਈ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਇਸ ਮੌਕੇ ਬਲਾਕ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰਿੰਸੀਪਲ ਬਲਵਿੰਦਰ ਸਿੰਘ ਨੂੰ ਬਲਾਕ ਪ੍ਰਧਾਨ, ਅਮਨਦੀਪ ਸਿੰਘ ਦੱਧਾਹੂਰ ਨੂੰ ਬਲਾਕ ਸਕੱਤਰ, ਗੁਰਪ੍ਰੀਤ ਸਿੰਘ ਨੂੰ ਜੁਆਇੰਟ ਸਕੱਤਰ, ਗੁਰਮੀਤ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਅਮਨਦੀਪ ਸਿੰਘ ਚੀਮਾ ਨੂੰ ਵਿੱਤ ਸਕੱਤਰ ਚੁਣਿਆ ਗਿਆ। -ਪੱਤਰ ਪ੍ਰੇਰਕ