DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Prithipal Singh Chak Alisher: ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਨੂੰ ਸ਼ਰਧਾਂਜਲੀ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਨੇ ਪਿੰਡ ਘੁਡਾਣੀ ਕਲਾਂ ’ਚ ਸਮਾਗਮ ਕਰਵਾਇਆ

  • fb
  • twitter
  • whatsapp
  • whatsapp
featured-img featured-img
ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ ਦੀ ਬਰਸੀ ਮਨਾਉਣ ਮਗਰੋਂ ਕਿਸਾਨ ਆਗੂ ਅਤੇ ਵਰਕਰ।
Advertisement

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਮੀਨੀ ਘੋਲ ਦੇ ਪਹਿਲੇ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀਸ਼ੇਰ (ਮਾਨਸਾ) ਦੀ 16ਵੀਂ ਬਰਸੀ ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਨਿੰਮਸਰ ਸਾਹਿਬ ਵਿੱਚ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ ਕਲਾਂ ਦੀ ਦੇਖ-ਰੇਖ ਹੇਠ ਮਨਾਈ ਗਈ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਕਿਸਾਨੀ ਸੰਘਰਸ਼ ਦੀ ਲਾਜ ਰੱਖਣ ਲਈ ਛੋਟੀ ਉਮਰ ’ਚ ਸ਼ਹਾਦਤ ਦੇਣ ਵਾਲੇ ਕਿਸਾਨੀ ਯੋਧੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ, ਜ਼ਿਲ੍ਹਾ ਪ੍ਰਧਾਨ ਮਾ. ਮਹਿੰਦਰ ਸਿੰਘ ਕਮਾਲਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ, ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ, ਜ਼ਿਲ੍ਹਾ ਵਿੱਤ ਸਕੱਤਰ ਸਤਬੀਰ ਸਿੰਘ ਰਾਏ ਬੋਪਾਰਾਏ ਖੁਰਦ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਕਮਾਲਪੁਰਾ ਤੇ ਕਿਸਾਨ ਆਗੂਆਂ ਨੇ ਕਿਸਾਨੀ ਘੋਲ ਦੇ ਅਣਖੀ ਯੋਧੇ ਪ੍ਰਿਥੀਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਮਹਿੰਗਾਈ ਵਧਾ ਕੇ ਹਰ ਵਰਗ ਦਾ ਕਚੂਮਰ ਕੱਢਿਆ ਜਾ ਰਿਹਾ ਹੈ। ਡੀਜਲ, ਖਾਦਾਂ, ਦਵਾਈਆਂ ਅਤੇ ਲੋੜੀਂਦੀਆਂ ਵਸਤਾਂ ਦੇ ਭਾਅ ਅਸਮਾਨੀ ਛੂਹ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰੇ ਤੇ ਫਸਲਾਂ ਦੇ ਭਾਅ ਨੂੰ ਸੂਚਕ ਅੰਕ ਨਾਲ ਜੋੜੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਿਸ ਏਰੀਏ ਵਿੱਚ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਵਿਸ਼ੇਸ਼ ਤੌਰ ’ਤੇ ਗਿਰਦਾਵਰੀ ਕਰਵਾ ਕੇ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਰਾਜਵੀਰ ਸਿੰਘ ਘੁਡਾਣੀ ਵੱਲੋਂ ਸਹਿਕਾਰੀ ਖੇਤੀਬਾੜੀ ਸਭਾ ਘੁਡਾਣੀ ਕਲਾਂ ਦੇ ਮਸਲੇ ਨੂੰ ਵੀ ਯੂਨੀਅਨ ਆਗੂਆਂ ਨਾਲ ਸਾਂਝਾ ਕੀਤਾ। ਇਸ ਮੌਕੇ ਜਗਤਾਰ ਸਿੰਘ ਐਤੀਆਣਾ ਤੇ ਸਰਬਜੀਤ ਸਿੰਘ ਗਿੱਲ ਸੁਧਾਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਮਾ. ਕੁਲਦੀਪ ਸਿੰਘ ਗੁਰੂਸਰ ਕਾਉਂਕੇ ਨੂੰ ਜ਼ਿਲ੍ਹਾ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਗੁਰੀ ਘੁਡਾਣੀ ਨੂੰ ਦੋਰਾਹਾ ਬਲਾਕ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਅਖੀਰ ਵਿੱਚ ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲਾਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ ਹਨੀ, ਗੁਰਵਿੰਦਰ ਸਿੰਘ ਪੱਖੋਵਾਲ, ਜੰਗੀਰ ਸਿੰਘ ਲੀਹਾਂ, ਹਰਚੰਦ ਸਿੰਘ ਢੋਲਣ, ਅਮਰਪਾਲ ਸਿੰਘ ਲਲਤੋਂ, ਗਗਨਦੀਪ ਸਿੰਘ ਪਮਾਲੀ, ਰਾਜਵੀਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
×