ਏਵੀਓਰ ਕਾਨਵੈਂਟ ਸਕੂਲ ਵਿੱਚ ਇਨਾਮ ਵੰਡ ਸਮਾਗਮ
ਏਵੀਓਰ ਕਾਨਵੈਂਟ ਸਕੂਲ ਮਾਛੀਵਾੜਾ ਵੱਲੋਂ ਸਾਲਾਨਾ ਇਨਾਮ ਵੰਡ ਸਮਾਗਮ ‘ਵਿਜ਼ਨ-2025’ ਕਰਵਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਗੁਰਿੰਦਰਪਾਲ ਸਿੰਘ ਨੇ ਦੱਸਿਆ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਵਿੱਚ ਭਾਗ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਪੇਸ਼ਕਾਰੀਆਂ ਵਿੱਚ ਗਿੱਧਾ, ਭੰਗੜਾ, ਅਪਰੇਸ਼ਨ ਸਿੰਧੂਰ, ਮਲਵਈ ਗਿੱਧਾ, ਪੰਜਾਬੀ ਕੋਰਿਓਗ੍ਰਾਫੀ (ਬੇਟੀ ਬਚਾਓ, ਬੇਟੀ ਪੜ੍ਹਾਓ), ਹਿੰਦੀ ਕੋਰਿਓਗ੍ਰਾਫੀ (ਨਸ਼ੇ ਅਤੇ ਸੰਯੁਕਤ ਪਰਿਵਾਰ), ਇੰਗਲਿਸ਼ ਕੋਰਿਓਗ੍ਰਾਫੀ ਤੋਂ ਇਲਾਵਾ ਵੱਖ-ਵੱਖ ਰਾਜਾਂ ਨਾਲ ਸਬੰਧਤ ਪੇਸ਼ਕਾਰੀਆਂ ਨੇ ਮਹਿਮਾਨਾਂ ਦਾ ਮਨ ਮੋਹ ਲਿਆ। ਇਸ ਮੌਕੇ ਸਾਲਾਨਾ ਪ੍ਰੀਖਿਆਵਾਂ ਵਿੱਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਪ੍ਰਿੰਸੀਪਲ ਗੁਰਿੰਦਰਪਾਲ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਅਤੇ ਗਤੀਵਿਧਿਆਂ ਬਾਰੇ ਦੱਸਿਆ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਮਹਿਕਦੀਪ ਕੌਰ ਅਤੇ ਮਨਦੀਪ ਕੌਰ ਸੇਖੋਂ ਨੇ ਨਿਭਾਈ। ਸਕੂਲ ਦੇ ਪ੍ਰਧਾਨ ਤੇਜਿੰਦਰ ਪਾਲ ਸਿੰਘ, ਉਪ ਪ੍ਰਧਾਨ ਹਰਿੰਦਰ ਪਾਲ ਸਿੰਘ, ਸਕੱਤਰ ਸਿਮਰਨਪ੍ਰੀਤ ਕੌਰ, ਰੁਪਿੰਦਰ ਕੌਰ, ਇੰਦਰਪ੍ਰੀਤ ਕੌਰ, ਚੀਫ਼ ਐਡਮਿਨ ਅਫ਼ਸਰ ਜਸਕਰਨ ਸਿੰਘ ਅਤੇ ਸਮੂਹ ਸਟਾਫ਼ ਨੇ ਪਤਵੰਤਿਆਂ ਦਾ ਧੰਨਵਾਦ ਕੀਤਾ।
