ਗੁਰੂ ਨਾਨਕ ਸਕੂਲ ’ਚ ਇਨਾਮ ਵੰਡ ਸਮਾਰੋਹ
ਇਥੋਂ ਦੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਵਿਦਿਆਰਥੀਆਂ ਨੇ ਅੰਗਰੇਜੀ ਤੇ ਪੰਜਾਬੀ ਡਰਾਮਾ, ਸੱਭਿਆਚਾਰਕ ਗੀਤ, ਵੱਖ ਵੱਖ ਰਾਜਾਂ ਨਾਲ ਸਬੰਧਤ ਨਾਚ, ਲੁੱਡੀ, ਮਾਈਮ, ਵੈਸਟਰਨ ਡਾਂਸ, ਹਿੰਦੀ ਕੋਰੀਓਗ੍ਰਾਫ਼ੀ, ਗਿੱਧਾ, ਭੰਗੜਾ ਆਦਿ ਵਿਚ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਪ੍ਰਿੰਸੀਪਲ ਇੰਦਰਜੀਤ ਕੌਰ ਮੇਅਰ ਨਗਰ ਨਿਗਮ ਲੁਧਿਆਣਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਡੀ ਪੀ ਠਾਕੁਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਸਕੂਲ ਬੱਚਿਆਂ ਦੀ ਜ਼ਿੰਦਗੀ ਦੀ ਨੀਂਹ ਹੈ ਜੇਕਰ ਨੀਂਹ ਮਜ਼ਬੂਤ ਹੋਵੇ ਤਾਂ ਇਮਾਰਤ ਵੀ ਮਜ਼ਬੂਤ ਹੁੰਦੀ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਨੇ ਧੰਨਵਾਦ ਕਰਦਿਆਂ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਬੱਚਿਆਂ ਤੇ ਮਾਪਿਆਂ ਨੂੰ ਕਿਹਾ ਕਿ ਪਿਛਲੇ ਸਮੇਂ ਵਿਚ ਜਦੋਂ ਤਕਨਾਲੋਜੀ ਨਹੀਂ ਸੀ ਤਾਂ ਆਪਸੀ ਰਿਸ਼ਤੇ ਬਹੁਤ ਕਰੀਬੀ ਸਨ ਪਰ ਅਜੋਕੇ ਸਮੇਂ ਵਿਚ ਰਿਸ਼ਤਿਆਂ ਦੀ ਸਥਿਤੀ ਬਦਲ ਗਈ ਹੈ। ਉਨ੍ਹਾਂ ਅਪੀਲ ਕੀਤੀ ਕਿ ਰਿਸ਼ਤਿਆਂ ਦੇ ਆਪਸੀ ਨਿੱਘ ਨੂੰ ਬਰਕਰਾਰ ਰੱਖਿਆ ਜਾਵੇ। ਅਖ਼ੀਰ ਵਿੱਚ ਦਸਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਰੁਪਿੰਦਰ ਕੌਰ ਬਰਾੜ, ਰਾਜਿੰਦਰ ਸਿੰਘ ਖਾਲਸਾ, ਇੰਦਰ ਸਿੰਘ, ਭੁਪਿੰਦਰ ਸਿੰਘ, ਗੁਰਕ੍ਰਿਪਾਲ ਸਿੰਘ ਜੱਗੀ, ਰਵਿੰਦਰ ਸਿੰਘ ਮਲਹਾਂਸ, ਨਵਨੀਤ ਸਿੰਘ ਮਾਂਗਟ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਹਰਨੇਕ ਸਿੰਘ ਨੇਕੀ, ਰਿੱਕੀ ਬੈਕਟਰ, ਬੌਬੀ ਤਿਵਾੜੀ, ਕੁਲਵੰਤ ਸਿੰਘ, ਰਣਜੀਤ ਸਿੰਘ, ਬੌਬੀ ਕਪਿਲਾ, ਰੋਹਿਤ ਗੁਪਤਾ, ਤਰੁਨ ਆਨੰਦ, ਉਦੈ ਸ਼ਰਮਾ, ਪ੍ਰਿੰਸੀਪਲ ਡਾ. ਸਵਰਜੀਤ ਕੌਰ ਬਰਾੜ, ਸੁਖਵੰਤ ਸਿੰਘ, ਡਾ. ਸ਼ਿਵਰਾਜ ਸਿੰਘ ਮਾਂਗਟ ਆਦਿ ਹਾਜ਼ਰ ਸਨ।
