ਨਨਕਾਣਾ ਸਾਹਿਬ ਸਕੂਲ ’ਚ ਇਨਾਮ ਵੰਡ ਸਮਾਗਮ
ਸੈਸ਼ਨ 2024-2025 ਦੇ ਨਰਸਰੀ ਤੋਂ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀ ਸਨਮਾਨੇ
Advertisement
ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵੱਲੋਂ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਡਾਇਰੈਕਟਰ ਇਕਬਾਲ ਸਿੰਘ ਪਹੁੰਚੇ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਜਤਿੰਦਰ ਸਿੰਘ ਬਾਜਵਾ ਅਤੇ ਮੀਤ ਪ੍ਰਧਾਨ ਡਾ. ਪਰਵਿੰਦਰ ਸਿੰਘ ਬੱਲੀ ਵੱਲੋਂ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਦੇ ਆਗਾਜ਼ ਮੌਕੇ ਪ੍ਰਿੰਸੀਪਲ ਮਾਲਇੰਦਰ ਸਿੰਘ ਨੇ ਮਹਿਮਾਨਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆਂ ਕਿਹਾ। ਇਸ ਦੌਰਾਨ ਸਕੂਲ ਦੀ ਸੈਸ਼ਨ 2024-2025 ਦੀ ਸਾਲਾਨਾ ਅਕਾਦਮਿਕ ਰਿਪੋਰਟ ਪੜ੍ਹੀ ਗਈ ਤੇ ਪਿਛਲੇ ਵਰ੍ਹੇ ਦੌਰਾਨ ਸਕੂਲ ਦੀਆਂ ਵਿੱਦਿਅਕ ਮਾਣਮੱਤੀਆਂ ਪੁਲਾਂਘਾਂ ਦਾ ਜ਼ਿਕਰ ਕੀਤਾ ਗਿਆ। ਸਮਾਗਮ ਦੌਰਾਨ ਸੈਸ਼ਨ 2024-2025 ਦੇ 10ਵੀਂ ਅਤੇ 12ਵੀਂ ਜਮਾਤਾਂ ਦੇ ਅੱਵਲ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ 2025-2026 ਦੀਆਂ ਪ੍ਰਮੁੱਖ ਗਤੀਵਿਧੀਆਂ ’ਤੇ ਪ੍ਰਾਪਤ ਐਵਾਰਡਾਂ ਬਾਰੇ ਦੱਸਿਆ ਗਿਆ। ਪਿਛਲੇ ਅਕਾਦਮਿਕ ਵਰ੍ਹੇ (2024-2025) ਦੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉੱਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ 10ਵੀਂ ਤੇ 12ਵੀਂ ਦੇ ਟੌਪਰਾਂ ਨੂੰ ਟਰਾਫੀ ਦੇ ਨਾਲ-ਨਾਲ ਵਿਸ਼ੇਸ਼ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਸਮਾਗਮ ਦਾ ਆਕਰਸ਼ਣ ਸਕੂਲ ਦੇ ਜੇ. ਈ. ਈ. ਅਤੇ ਨੀਟ ਪਾਸ ਬੱਚੇ ਸਨ, ਜਿਨ੍ਹਾਂ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸੈਕਟਰੀ ਪਰਮਜੀਤ ਸਿੰਘ ਢਿੱਲੋਂ ਤੇ ਸੀਨੀਅਰ ਮੀਤ ਪ੍ਰਧਾਨ ਹਰਜਤਿੰਦਰ ਸਿੰਘ ਬਾਜਵਾ, ਮੀਤ ਪ੍ਰਧਾਨ ਡਾ.ਪਰਵਿੰਦਰ ਸਿੰਘ ਬੱਲੀ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੱਤੀ।
‘ਬਾਬਾ ਬੁੱਢਾ ਜੀ ਸਕਾਲਰਸ਼ਿਪ ਯੋਜਨਾ’ ਆਰੰਭ
Advertisementਸਮਾਗਮ ਦੌਰਾਨ ਵਿਸ਼ੇਸ਼ ਯੋਜਨਾ ‘ਬਾਬਾ ਬੁੱਢਾ ਜੀ ਸਕਾਲਰਸ਼ਿਪ ਯੋਜਨਾ’ ਆਰੰਭ ਕੀਤੀ ਗਈ। ਇਹ ਯੋਜਨਾ ਨਨਕਾਣਾ ਸਾਹਿਬ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਨਿਰਦੇਸ਼ਨ ਹੇਠ ਨਨਕਾਣਾ ਸਾਹਿਬ ਸਕੂਲ ਸਮਰਾਲਾ ਵੱਲੋਂ ਸੈਸ਼ਨ 2024-2025 ਲਈ ਦਸਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਵਾਸਤੇ ਆਰੰਭ ਕੀਤੀ ਗਈ। ਇਸ ਯੋਜਨਾ ਅਧੀਨ ਦਸਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ਵਿੱਚ ਅੱਵਲ ਆਉਣ ਵਾਲੇ ਪਹਿਲੇ, ਦੂਜੇ ਤੇ ਤੀਜੇ ਸਥਾਨ ਲਈ ਕ੍ਰਮਵਾਰ 10,000 ਤੇ 8,000 ਤੇ 7,000 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।
Advertisement
