ਲੁਧਿਆਣਾ: ਗੁਰੂ ਨਾਨਕ ਪਬਲਿਕ ਸਕੂਲ ਦੇ ਨਰਸਰੀ ਵਿੰਗ ਦਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਜੋਸ਼ੋ-ਖਰੋਸ਼ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਆਕਰਸ਼ਕ ਤੇ ਰੰਗ-ਬਿਰੰਗੇ ਪਹਿਰਾਵੇ ਵਿੱਚ ਸਜੇ ਛੋਟੇ-ਛੋਟੇ ਬੱਚਿਆਂ ਨੇ ਵੱਖ ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ ਅਤੇ ਆਰਕੈਸਟਰਾ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਜੀਐੱਸ ਨਾਗੀ ਨੇ ਪਤਵੰਤਿਆਂ ਅਤੇ ਹਾਜ਼ਰੀਨ ਮਹਿਮਾਨਾਂ ਦਾ ਰਸਮੀ ਸਵਾਗਤ ਕੀਤਾ। ਪੀਪੀਟੀ ਰਾਹੀਂ ਛੋਟੇ ਨਾਨਕੀਅਨਜ਼ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਇਨਾਮ ਤਕਸੀਮ ਕੀਤੇ ਗਏ। -ਖੇਤਰੀ ਪ੍ਰਤੀਨਿਧ