ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਸਤੰਬਰ
ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਇੱਕ ਸਮਾਗਮ ਕੀਤਾ ਗਿਆ। ਇਸ ਵਿੱਚ ਵਿਧਾਇਕ ਦਲਜੀਤ ਸਿੰਘ ਗਰੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸਮਾਗਮ ਦੌਰਾਨ ਇਲਾਕੇ ਵਿੱਚ ਰਹਿੰਦੇ ਸੀਨੀਅਰ ਸਿਟੀਜ਼ਨਾਂ ਨੇ ਬੁਢਾਪੇ ਵਿੱਚ ਦਰਪੇਸ਼ ਮੁਸ਼ਕਲਾਂ ਬਾਰੇ ਵਿਧਾਇਕ ਗਰੇਵਾਲ ਨੂੰ ਜਾਣੂ ਕਰਾਇਆ। ਉਨ੍ਹਾਂ ਕਿਹਾ ਕਿ ਉਹ ਆਪਣੀ ਉਮਰ ਦੇ ਅਖੀਰਲੇ ਪੜਾਅ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ ਜਿਸ ਨੂੰ ਸਰਕਾਰ ਵੱਲੋਂ ਤੁਰੰਤ ਹੱਲ ਕਰਨਾ ਚਾਹੀਦਾ ਹੈ। ਵਿਧਾਇਕ ਗਰੇਵਾਲ ਨੇ ਸੀਨੀਅਰ ਸਿਟੀਜ਼ਨ ਨੂੰ ਮੁਬਾਰਕਬਾਦ ਦਿੰਦਿਆਂ ਸੀਨੀਅਰ ਸਿਟੀਜ਼ਨ ਜੋੜਿਆਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਮਨਦੀਪ ਸਿੰਘ ਗਾਲਬਿ ਵੱਲੋਂ ਗੀਤ-ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ ਜਦੋਂਕਿ ਪ੍ਰਧਾਨ ਵਿਜੇ ਕੁਮਾਰ ਨੇ ਵੀ ਸਾਹਿਤਕ ਰੰਗ ਬੰਨ੍ਹਿਆ। ਸਮਾਗਮ ਵਿੱਚ ਗੁਰਚਰਨ ਸਿੰਘ, ਦਲਜੀਤ ਸਿੰਘ ਬਾਗੀ, ਐੱਸਐੱਨ ਕਪੂਰ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਬਰਾੜਾ ਸਿੰਘ ਅਤੇ ਨੀਨਾ ਮਿੱਤਲ ਆਦਿ ਵੀ ਹਾਜ਼ਰ ਸਨ।