ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭੱਲਾ ਨੂੰ ਸਮਰਪਿਤ ਹੋਵੇਗਾ ਪ੍ਰੋ. ਮੋਹਨ ਸਿੰਘ ਯਾਦਗਾਰੀ ਮੇਲਾ

ਪ੍ਰੋ. ਮੋਹਨ ਸਿੰਘ ਫਾਊਂਡੇਸ਼ਨ ਵੱਲੋਂ ਅਕਤੂਬਰ ਮਹੀਨੇ ਵਿੱਚ ਲਗਾਇਆ ਜਾਣ ਵਾਲਾ ਪ੍ਰੋ. ਮੋਹਨ ਸਿੰਘ ਯਾਦਗਾਰੀ ਮੇਲਾ ਇਸ ਵਾਰ ਸਵ. ਪ੍ਰੋ. ਜਸਵਿੰਦਰ ਸਿੰਘ ਭੱਲਾ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਜਸਵਿੰਦਰ ਭੱਲਾ ਦੇ ਦੇਹਾਂਤ ਉੱਪਰ...
Advertisement

ਪ੍ਰੋ. ਮੋਹਨ ਸਿੰਘ ਫਾਊਂਡੇਸ਼ਨ ਵੱਲੋਂ ਅਕਤੂਬਰ ਮਹੀਨੇ ਵਿੱਚ ਲਗਾਇਆ ਜਾਣ ਵਾਲਾ ਪ੍ਰੋ. ਮੋਹਨ ਸਿੰਘ ਯਾਦਗਾਰੀ ਮੇਲਾ ਇਸ ਵਾਰ ਸਵ. ਪ੍ਰੋ. ਜਸਵਿੰਦਰ ਸਿੰਘ ਭੱਲਾ ਨੂੰ ਸਮਰਪਿਤ ਹੋਵੇਗਾ। ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਜਸਵਿੰਦਰ ਭੱਲਾ ਦੇ ਦੇਹਾਂਤ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ, ਕਿਹਾ ਕਿ ਮੇਹਰ ਮਿੱਤਲ ਦੇ ਜਾਣ ਤੋਂ ਬਾਅਦ ਪੰਜਾਬੀ ਫਿਲਮ ਇੰਡਸਟਰੀ ਵਿੱਚ ਇੱਕ ਕਮੇਡੀ ਕਲਾਕਾਰ ਦੀ ਘਾਟ ਨੂੰ ਜਸਵਿੰਦਰ ਭੱਲਾ ਨੇ ਪੂਰਾ ਕੀਤਾ ਸੀ। ਇਸ ਤੋਂ ਇਲਾਵਾ, ਦੂਰਦਰਸ਼ਨ ’ਤੇ ਆਉਣ ਵਾਲੇ ਛਣਕਾਟਾ ਪ੍ਰੋਗਰਾਮ ਵਿਚ ਸਵ. ਜਗਦੇਵ ਸਿੰਘ ਜੱਸੋਵਾਲ ਨੇ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦੀ ਸ਼ਮੂਲੀਅਤ ਕਰਵਾਈ ਸੀ। ਉਹਨਾਂ ਨੇ ਦੱਸਿਆ ਕਿ ਜਗਦੇਵ ਸਿੰਘ ਜੱਸੋਵਾਲ ਨੇ ਪ੍ਰੋ. ਮੋਹਨ ਸਿੰਘ ਮੇਲੇ ਦੀ ਸਟੇਜ ਤੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਨੂੰ ਦੁਨੀਆ ਸਾਹਮਣੇ ਪੇਸ਼ ਕੀਤਾ ਸੀ। ਉਸ ਵੇਲੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ ਅਤੇ ਨੀਰੂ ਸ਼ਰਮਾ ਦੀ ਤਿਕੜੀ ਬਹੁਤ ਮਸ਼ਹੂਰ ਸੀ। ਇਸ ਦੌਰਾਨ ਫਾਊਂਡੇਸ਼ਨ ਦੇ ਸਰਪ੍ਰਸਤ ਪ੍ਰਗਟ ਸਿੰਘ ਗਰੇਵਾਲ, ਮੇਲਾ ਕਮੇਟੀ ਦੇ ਚੇਅਰਮੈਨ ਪ੍ਰਿਥੀਪਾਲ ਸਿੰਘ ਬਟਾਲਾ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ, ਅਮਰਿੰਦਰ ਸਿੰਘ ਜੱਸੋਵਾਲ, ਫਾਊਂਡੇਸ਼ਨ ਦੇ ਸਰਪ੍ਰਸਤ ਗੁਰਭਜਨ ਸਿੰਘ ਗਿੱਲ, ਮਲਕੀਤ ਸਿੰਘ ਦਾਖਾ , ਕੇ ਕੇ ਬਾਵਾ, ਡਾ. ਨਿਰਮਲ ਜੋੜਾ, ਤਨਿਸ਼ ਕਨੋਜੀਆ ਦੇ ਵੱਲੋਂ ਵੀ ਜਸਵਿੰਦਰ ਭੱਲਾ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Advertisement
Advertisement