ਲੁਧਿਆਣਾ: ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਡਾ. ਇਕਬਾਲ ਕੌਰ ਸੌਂਧ, ਡਾ. ਵਨੀਤਾ ਤੇ ਡਾ. ਬਲਜੀਤ ਕੌਰ ਨੂੰ 16 ਸਤੰਬਰ ਸਵੇਰੇ ਰਾਮਗੜੀਆ ਗਰਲਜ਼ ਕਾਲਜ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਵਿਕਾਸ, ਖੇਤੀਬਾੜੀ ਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜ ਰਹੇ ਹਨ। ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ. ਐਸਪੀ ਸਿੰਘ ਕਰਨਗੇ। ਇਹ ਜਾਣਕਾਰੀ ਪੰਜਾਬੀ ਸਾਹਿਤ ਅਕੈਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਦਿੱਤੀ। -ਖੇਤਰੀ ਪ੍ਰਤੀਨਿਧ