ਪੱਤਰ ਪ੍ਰੇਰਕ
ਦੋਰਾਹਾ, 7 ਸਤੰਬਰ
ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪ੍ਰੀਖਿਆ ਦੌਰਾਨ ਪ੍ਰੀਖਿਆਰਥੀਆਂ ਨੂੰ ਧਾਰਮਿਕ ਚਿੰਨ੍ਹ ਪਾਉਣ ਤੇ ਰੋਕ ਲਗਾਉਣ ਦਾ ਫੈਸਲਾ ਬਹੁਤ ਹੀ ਸ਼ਰਮਨਾਕ ਤੇ ਮੰਦਭਾਗਾ ਹੈ। ਇਹ ਗੱਲ ਅੱਜ ਇਥੇ ਪੰਜਾਬ ਸਟੇਟ ਸਾਬਕਾ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਹੀ। ਉਨ੍ਹਾਂ ਕੇਂਦਰ ਸਰਕਾਰ ਤੇ ਘੱਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਇਸ ਤਰ੍ਹਾਂ ਦੇ ਤਾਨਾਸ਼ਾਹੀ ਫੈਸਲੇ ’ਤੇ ਤੁਰੰਤ ਰੋਕ ਲਾਈ ਜਾਵੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਨਾਦਰਸ਼ਾਹੀ ਫੈਸਲੇ ਤੇ ਤੁਰੰਤ ਗੌਰ ਕਰੇ ਤੇ ਲੋੜ ਪੈਣ ’ਤੇ ਅਦਾਲਤ ਦਾ ਸਹਾਰਾ ਲਵੇ। ਇਸ ਮੌਕੇ ਸਰਪੰਚ ਮੱਲਦੀਪ ਸਿੰਘ, ਹਰਿੰਦਰਪਾਲ ਸਿੰਘ, ਮਨਜੀਤ ਸਿੰਘ, ਤਾਰਾ ਸਿੰਘ, ਕਮਲਜੀਤ ਸਿੰਘ, ਕਰਨੈਲ ਸਿੰਘ, ਈਸ਼ਰ ਸਿੰਘ, ਉਜਾਗਰ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।