ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਮੋਤੀ ਨਗਰ ਦੀ ਪੁਲੀਸ ਨੇ ਜਾਇਦਾਦ ਦੇ ਮਾਮਲੇ ਵਿੱਚ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਜਣਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਟੈਕਸਟਾਈਲ ਕਲੋਨੀ ਇੰਡਸਟਰੀ ਏਰੀਆ ਏ ਵਾਸੀ ਰਵਿੰਦਰ ਕੌਰ ਪਤਨੀ ਹਰਭਜਨ ਸਿੰਘ ਨੇ ਦੱਸਿਆ ਹੈ ਕਿ ਉਸ ਦੇ ਪਤੀ ਦੀ 5 ਅਕਤੂਬਰ ਨੂੰ ਮੌਤ ਹੋ ਗਈ ਸੀ। ਉਸਦੀ ਪਹਿਲੀ ਪਤਨੀ ਜਗਦੀਸ਼ ਕੌਰ ਅਤੇ ਉਸਦੇ ਲੜਕਿਆਂ ਘਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਪਤੀ ਦੀ ਮੌਤ ਤੋਂ ਬਾਅਦ ਉਸ ਨਾਲ ਜਾਇਦਾਦ ਦੇ ਸਬੰਧ ਵਿੱਚ ਲੜਾਈ ਝਗੜਾ ਸ਼ੁਰੂ ਕਰ ਦਿੱਤਾ। ਬੀਤੇ ਦਿਨੀਂ ਜਦੋਂ ਉਹ ਘਰ ਵਿੱਚ ਸੀ ਤਾਂ ਜਗਦੀਸ਼ ਕੌਰ ਨੇ ਆਪਣੇ ਪੁੱਤਰਾਂ ਨਾਲ ਰਲ ਕੇ ਉਸ ਉੱਪਰ ਹਮਲਾ ਕਰ ਦਿੱਤਾ ਅਤੇ ਉਸ ਤੋਂ ਇਲਾਵਾ ਲੜਕੇ ਜਸਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਪ੍ਰਿਅੰਕਾ ਦੀ ਕੁੱਟਮਾਰ ਕੀਤੀ। ਜਾਂਚ ਅਧਿਕਾਰੀ ਰਾਜ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਤਿੰਨਾਂ ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।