ਪੰਜਾਬ ਸਰਕਾਰ ਦੀਆਂ ਮਜ਼ਦੂਰ, ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਭਲਕੇ 16 ਜਨਵਰੀ ਨੂੰ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਲਈ ਟਰੇਡ ਯੂਨੀਅਨਾਂ, ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਦਾ ਲੇਖਾ-ਜੋਖਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਇਸ ਮੁਜ਼ਾਹਰੇ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਜੋਸ਼ ਹੈ ਅਤੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ, ਟਰੇਡ ਯੂਨੀਅਨਾਂ ਦੇ ਵੱਖ-ਵੱਖ ਅਦਾਰਿਆਂ, ਕਿਸਾਨ ਸਭਾਵਾਂ ਅਤੇ ਜਨਤਕ ਜਥੇਬੰਦੀਆਂ ਦੇ ਕਾਰਕੁਨ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਭਲਕੇ 12 ਵਜੇ ਤੋਂ ਨਵੀਂ ਕਚਹਿਰੀ ਦੇ ਬਾਹਰ ਇੱਕ ਵਿਸ਼ਾਲ ਮੁਜ਼ਾਹਰਾ ਕਰਕੇ ਰੈਲੀ ਕੀਤੀ ਜਾਵੇਗੀ ਅਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਸ ਮੁਜ਼ਾਹਰੇ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ ਜਿਸ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਉਜਾਗਰ ਕਰਦੇ ਹੋਏ ਲੋਕ ਦੋਖੀ ਕਾਨੂੰਨ ਵਾਪਸ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਕਾਮਰੇਡ ਡੀ ਪੀ ਮੌੜ, ਐੱਮ ਐੱਸ ਭਾਟੀਆ, ਰਘਬੀਰ ਸਿੰਘ ਬੈਨੀਪਾਲ, ਸੁਖਵਿੰਦਰ ਲੋਟੇ, ਰਾਮ ਲਾਲ, ਅਮਰਨਾਥ ਕੂਮ ਕਲਾਂ, ਚਮਕੌਰ ਸਿੰਘ, ਡਾ. ਗੁਰਵਿੰਦਰ ਸਿੰਘ, ਜਸਵੰਤ ਸਿੰਘ ਜੀਰਖ, ਹਰਜਿੰਦਰ ਸਿੰਘ ਅਤੇ ਟਾਈਗਰ ਸਿੰਘ ਵੀ ਹਾਜ਼ਰ ਸਨ। ਇਸ ਧਰਨੇ ਲਈ ਪਿੰਡਾਂ ਵਿਚ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

