ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਜੁਲਾਈ
ਪੀਏਯੂ ਐਂਪਲਾਈਜ਼ ਯੂਨੀਅਨ ਦੀ ਐਗਜ਼ੈਕਟਿਵ ਕੌਂਸਲ ਨੇ ਅੱਜ ਡਿਪਟੀ ਕੰਟਰੋਲਰ (ਲੋਕਲ ਆਡਿਟ) ਪੀਏਯੂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਧਰਨੇ ਦੀ ਅਗਵਾਈ ਲਾਲ ਬਹਾਦਰ ਯਾਦਵ ਅਤੇ ਮਨਮੋਹਨ ਸਿੰਘ ਨੇ ਕੀਤੀ। ਇਸ ਰੋਸ ਧਰਨੇ ਵਿੱਚ ਵੱਡੀ ਗਿਣਤੀ ਮੁਲਾਜ਼ਮਾਂ ਵਿੱਚ ਔਰਤ ਮੁਲਾਜ਼ਮਾਂ ਵੀ ਸ਼ਾਮਲ ਸਨ।
ਯੂਨੀਅਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਦੱਸਿਆ ਕਿ ਡਿਪਟੀ ਕੰਟਰੋਲਰ (ਲੋਕਲ ਆਡਿਟ) ਵੱਲੋਂ ਕਥਿਤ ਤੌਰ ’ਤੇ ਆਪਣੀ ਮਨਮਰਜ਼ੀ ਕਰਦੇ ਹੋਏ ਜੂਨੀਅਰ, ਸੀਨੀਅਰ ਦੇ ਅਨਾਮਲੀ ਕੇਸ ਅਦਾਲਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਟਿਕ ਕੀਤੇ ਜਾ ਰਹੇ ਹਨ । ਇਸ ਤੋਂ ਇਲਾਵਾ 1-12-2011 ਤੋਂ ਬਾਅਦ ਨਵੀਆਂ ਬਣੀਆਂ ਅਸਾਮੀਆਂ ਦੀ ਤਨਖਾਹ ਨਵੇਂ ਸਕੇਲਾਂ ਵਿੱਚ ਟਿਕ ਨਹੀਂ ਕੀਤੀ ਜਾ ਰਹੀ। ਇਸ ਸਬੰਧੀ ਪੀਏਯੂ ਦੀ ਐਂਪਲਾਈਜ਼ ਯੂਨੀਅਨ ਦੀ ਐਗਜ਼ੈਕਟਿਵ ਕੌਂਸਲ ਨੇ ਕਈ ਵਾਰ ਡਿਪਟੀ ਕੰਟਰੋਲਰ (ਲੋਕਲ ਆਡਿਟ) ਨਾਲ ਕਈ ਮੀਟਿੰਗਾਂ ਵੀ ਕੀਤੀ ਪਰ ਇਸ ਦਾ ਕੋਈ ਹੱਲ ਨਹੀਂ ਕੀਤਾ ਗਿਆ। ਸ੍ਰੀ ਯਾਦਵ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਬੰਧਤ ਅਧਿਕਾਰੀ ਖ਼ਿਲਾਫ਼ ਹੋਰ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਨਵਨੀਤ ਸ਼ਰਮਾ, ਧਰਮਿੰਦਰ ਸਿੰਘ ਸਿੱਧੂ, ਦਲਜੀਤ ਸਿੰਘ, ਗੁਰਇਕਬਾਲ ਸਿੰਘ ਸੋਹੀ, ਕੇਸ਼ਵ ਰਾਏ ਸੈਣੀ, ਹਰਮਿੰਦਰ ਸਿੰਘ, ਮੋਹਨ ਲਾਲ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਨੰਦ ਕਿਸ਼ੋਰ ਹਾਜ਼ਰ ਸਨ।