DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਿਆਂ ਖ਼ਿਲਾਫ਼ ਐੱਸਡੀਐੱਮ ਦਫ਼ਤਰ ਅੱਗੇ ਮੁਜ਼ਾਹਰਾ

ਨਿੱਜੀ ਪੱਤਰ ਪ੍ਰੇਰਕ ਰਾਏਕੋਟ, 25 ਅਗਸਤ ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਐੱਸਡੀਐੱਮ ਰਾਏਕੋਟ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੇ ਵੱਧ ਰਹੇ ਪ੍ਰਕੋਪ ਕਾਰਨ ਜਵਾਨੀ ਗ਼ਰਕਦੀ ਜਾ ਰਹੀ ਹੈ ਅਤੇ ਨੌਜਵਾਨਾਂ ਦੀਆਂ ਰੋਜ਼ਾਨਾ...

  • fb
  • twitter
  • whatsapp
  • whatsapp
featured-img featured-img
ਐੱਸਡੀਐੱਮ ਨੂੰ ਮੰਗ ਪੱਤਰ ਸੌਂਪਦੇ ਹੋਏ ਪ੍ਰਦਰਸ਼ਨਕਾਰੀ।-ਫ਼ੋਟੋ - ਗਿੱਲ
Advertisement

ਨਿੱਜੀ ਪੱਤਰ ਪ੍ਰੇਰਕ

ਰਾਏਕੋਟ, 25 ਅਗਸਤ

Advertisement

ਸਾਬਕਾ ਵਿਧਾਇਕ ਤਰਸੇਮ ਜੋਧਾਂ ਨੇ ਐੱਸਡੀਐੱਮ ਰਾਏਕੋਟ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਨਸ਼ੇ ਦੇ ਵੱਧ ਰਹੇ ਪ੍ਰਕੋਪ ਕਾਰਨ ਜਵਾਨੀ ਗ਼ਰਕਦੀ ਜਾ ਰਹੀ ਹੈ ਅਤੇ ਨੌਜਵਾਨਾਂ ਦੀਆਂ ਰੋਜ਼ਾਨਾ ਹੋ ਰਹੀਆਂ ਮੌਤਾਂ ਪ੍ਰੇਸ਼ਾਨ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਨਸ਼ੇ ਨੂੰ ਠੱਲ੍ਹ ਪਾਉਣ ਅਤੇ ਸੁੱਤੀ ਸਰਕਾਰ ਨੂੰ ਜਗਾਉਣ ਲਈ ਅੰਦੋਲਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਕਾਮਰੇਡ ਤਰਸੇਮ ਜੋਧਾਂ ਅਤੇ ਪ੍ਰਕਾਸ਼ ਸਿੰਘ ਹਿੱਸੋਵਾਲ ਦੀ ਅਗਵਾਈ ਵਿੱਚ ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਵੱਲੋਂ ਐੱਸਡੀਐੱਮ ਰਾਹੀਂ ਸੂਬੇ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਉਨ੍ਹਾਂ ਪਿੰਡਾਂ-ਸ਼ਹਿਰਾਂ ਵਿੱਚ ਨਸ਼ਾ ਵਿਰੋਧੀ ਚੌਕਸੀ ਕਮੇਟੀਆਂ ਦਾ ਗਠਨ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਦੀ ਮੰਗ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਚਰਨਜੀਤ ਸਿੰਘ ਹਿਮਾਂਯੂਪੁਰਾ, ਪ੍ਰਿਤਪਾਲ ਸਿੰਘ ਹਿੱਸੋਵਾਲ, ਰਣਜੀਤ ਸਿੰਘ ਤੁਗਲ ਸਮੇਤ ਹੋਰ ਆਗੂ ਵੀ ਮੌਜੂਦ ਸਨ।

Advertisement

Advertisement
×