DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Protest Against Government: ਨੌਜਵਾਨ ਸਭਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਵੱਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਜੰਤਰ-ਮੰਤਰ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਧਰਨਾ...

  • fb
  • twitter
  • whatsapp
  • whatsapp
featured-img featured-img
ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਨੌਜਵਾਨ ਸਭਾ ਦੇ ਕਾਰਕੁਨ ਅਤੇ ਹੋਰ। -ਫੋਟੋ: ਬਸਰਾ
Advertisement

ਗ਼ਦਰੀ ਸ਼ਹੀਦ ਬਾਬਾ ਭਾਨ ਸਿੰਘ ਨੌਜਵਾਨ ਸਭਾ ਵੱਲੋਂ ਅੱਜ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਜੰਤਰ-ਮੰਤਰ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਧਰਨਾ ਦੇਣ ਜਾ ਰਹੇ ਨੌਜਵਾਨਾਂ, ਵਿਦਿਆਰਥੀਆਂ ਅਤੇ ਪੱਤਰਕਾਰਾਂ ’ਤੇ ਢਾਹੇ ਗਏ ਤਸ਼ੱਦਦ ਖ਼ਿਲਾਫ਼ ਕੀਤਾ ਗਿਆ।

ਸਭਾ ਦੇ ਪ੍ਰਧਾਨ ਐਡਵੋਕੇਟ ਹਰਪ੍ਰੀਤ ਜ਼ੀਰਖ ਅਤੇ ਜਨਰਲ ਸਕੱਤਰ ਰਾਕੇਸ਼ ਆਜ਼ਾਦ ਨੇ ਦੋਸ਼ ਲਾਇਆ ਕਿ ਫਾਸ਼ੀਵਾਦੀ ਸਰਕਾਰ ਅਤੇ ਦਿੱਲੀ ਪ੍ਰਸ਼ਾਸਨ ਨੇ ਧੱਕੇਸ਼ਾਹੀ ਕਰਕੇ ਲੋਕਾਂ ਦਾ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਖੋਹਿਆ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਕੁਚਲਣ ਲਈ ਸਰਕਾਰ ਨੇ ਦਿੱਲੀ ਆਉਣ ਵਾਲੀਆਂ ਗੱਡੀਆਂ ਅਤੇ ਮੈਟਰੋ ਬੰਦ ਕਰਨ ਦੇ ਨਾਲ-ਨਾਲ ਇੰਟਰਨੈੱਟ ਸੇਵਾਵਾਂ ਵੀ ਠੱਪ ਕਰ ਦਿੱਤੀਆਂ ਸਨ ਤਾਂ ਜੋ ਦੇਸ਼ ਵਾਸੀਆਂ ਨੂੰ ਸੱਚਾਈ ਦਾ ਪਤਾ ਨਾ ਲੱਗ ਸਕੇ।

Advertisement

ਸ੍ਰੀ ਜ਼ੀਰਖ ਨੇ ਕਿਹਾ ਕਿ ਪੁਲੀਸ ਵੱਲੋਂ 23 ਤੋਂ ਵੱਧ ਪੱਤਰਕਾਰਾਂ ਨੂੰ ਗ੍ਰਿਫ਼ਤਾਰ ਕਰਨਾ ਪ੍ਰੈੱਸ ਦੀ ਆਜ਼ਾਦੀ ਉੱਤੇ ਸਿੱਧਾ ਹਮਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਹਕੂਮਤ ਹਮੇਸ਼ਾ ਸੱਤਾ ਵਿੱਚ ਬਣੇ ਰਹਿਣ ਲਈ ਚੋਣ ਕਮਿਸ਼ਨ ਸਮੇਤ ਹਰ ਸੰਵਿਧਾਨਕ ਅਦਾਰੇ ਨੂੰ ਆਪਣੀ ਕਠਪੁਤਲੀ ਬਣਾਉਣਾ ਚਾਹੁੰਦੀ ਹੈ। ਕਰੋੜਾਂ ਲੋਕਾਂ ਦੀਆਂ ਵੋਟਾਂ ਕੱਟ ਕੇ ਸੰਵਿਧਾਨਕ ਲੋਕਤੰਤਰ ਖ਼ਤਮ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

ਆਗੂਆਂ ਨੇ ਕਿਹਾ ਕਿ ਆਰਥਿਕ ਮੋਰਚੇ ਅਤੇ ਰੁਜ਼ਗਾਰ ਦੇਣ ਵਿੱਚ ਫੇਲ੍ਹ ਹੋਈ ਮੋਦੀ-ਆਰ ਐੱਸ ਐੱਸ ਸਰਕਾਰ ਹੁਣ ਲੋਕਾਂ ਦੀ ਆਵਾਜ਼ ਦਬਾਉਣ ਲਈ ਝੂਠੇ ਪਰਚਿਆਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਐੱਸ ਆਈ ਆਰ ਦੀ ਗ਼ੈਰ-ਕਾਨੂੰਨੀ ਪ੍ਰਕਿਰਿਆ ਰੱਦ ਕਰਨ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿੱਚ ਤਜਿੰਦਰ ਕੁਮਾਰ, ਮੀਨੂੰ ਸ਼ਰਮਾ, ਜਗਜੀਤ ਸਿੰਘ, ਗੁਰਜੋਤ ਲਲਤੋਂ, ਹਰਦੀਪ ਸਿੰਘ, ਮਾਨ ਸਿੰਘ, ਪਰਨੀਲ, ਗੁਰਰੀਤ, ਰਜੀਵ ਕੁਮਾਰ ਅਤੇ ਪ੍ਰਤਾਪ ਸਮੇਤ ਵੱਡੀ ਗਿਣਤੀ ਕਾਰਕੁਨ ਹਾਜ਼ਰ ਸਨ।

Advertisement
×