ਜੀ ਐੱਸ ਟੀ ਤੇ ਵੈਟ ਰਿਫੰਡ ਜਾਰੀ ਨਾ ਕਰਨ ਖ਼ਿਲਾਫ਼ ਮੁਜ਼ਾਹਰਾ 12 ਨੂੰ
ਪੰਜਾਬ ਟੈਕਸ ਬਾਰ ਐਸੋਸੀਏਸ਼ਨ ਅਤੇ ਇਸ ਨਾਲ ਜੁੜੀਆਂ ਵਪਾਰਕ ਤੇ ਉਦਯੋਗਿਕ ਸੰਸਥਾਵਾਂ ਨੇ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਜੀ ਐੱਸ ਟੀ ਅਤੇ ਵੈਟ ਰਿਫੰਡ ਜਾਰੀ ਨਾ ਕਰਨ ਦੇ ਵਿਰੋਧ ਵਿੱਚ 12 ਦਸੰਬਰ ਨੂੰ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਦਾ ਐਲਾਨ...
Advertisement
ਪੰਜਾਬ ਟੈਕਸ ਬਾਰ ਐਸੋਸੀਏਸ਼ਨ ਅਤੇ ਇਸ ਨਾਲ ਜੁੜੀਆਂ ਵਪਾਰਕ ਤੇ ਉਦਯੋਗਿਕ ਸੰਸਥਾਵਾਂ ਨੇ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਜੀ ਐੱਸ ਟੀ ਅਤੇ ਵੈਟ ਰਿਫੰਡ ਜਾਰੀ ਨਾ ਕਰਨ ਦੇ ਵਿਰੋਧ ਵਿੱਚ 12 ਦਸੰਬਰ ਨੂੰ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ।
ਪੰਜਾਬ ਟੈਕਸ ਬਾਰ ਐਸੋਸੀਏਸ਼ਨ ਅਤੇ ਜ਼ਿਲ੍ਹਾ ਟੈਕਸ ਬਾਰ ਐਸੋਸੀਏਸ਼ਨਾਂ ਦੀ ਰਾਜ-ਪੱਧਰੀ ਮੀਟਿੰਗ ਪ੍ਰਧਾਨ ਅਨਿਲ ਸਰੀਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਰਿਫੰਡ ਵਿੱਚ ਹੋ ਰਹੀ ਲਗਾਤਾਰ ਦੇਰੀ ਨੂੰ ਲੈ ਕੇ ਗੰਭੀਰ ਚਿੰਤਾ ਅਤੇ ਤਿੱਖ਼ਾ ਰੋਸ ਪ੍ਰਗਟ ਕੀਤਾ ਗਿਆ।
Advertisement
ਇਸ ਮੌਕੇ ਪ੍ਰਧਾਨ ਅਨਿਲ ਸਰੀਨ ਨੇ ਕਿਹਾ ਕਿ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਇਸ ਸਬੰਧੀ ਸਮੇਂ ਸਿਰ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Advertisement
