DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਰਦਮਸ਼ੁਮਾਰੀ ਫਾਰਮ ’ਚ ਇਤਰਾਜ਼ਯੋਗ ਸ਼ਬਦਾਵਲੀ ਖ਼ਿਲਾਫ਼ ਰੋਸ

ਪ੍ਰਦਰਸ਼ਨ ਕਰ ਕੇ ਐੱਸ ਸੀ/ਐੱਸ ਟੀ ਐਕਟ ਤਹਿਤ ਕਾਰਵਾਈ ਮੰਗੀ

  • fb
  • twitter
  • whatsapp
  • whatsapp
featured-img featured-img
ਰੋਸ ਜ਼ਾਹਿਰ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ।
Advertisement

ਮਰਦਮਸ਼ੁਮਾਰੀ ਪਰਫਾਰਮੇ ਵਿੱਚ ਕਥਿਤ ਅਪਮਾਨਜਨਕ ਸ਼ਬਦਾਵਲੀ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਵੱਖ-ਵੱਖ ਸਿਆਸੀ ਧਿਰਾਂ ਤੇ ਜਥੇਬੰਦੀਆਂ ਦੇ ਆਗੂਆਂ ਨੇ ਇਹ ਪ੍ਰੋਫਾਰਮਾ ਦਖਾਉਂਦਿਆਂ ਇੱਥੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਬੱਜਰ ਗਲਤੀ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਜਿਸ ਅਧਿਕਾਰੀ ਨੇ ਇਹ ਕੁਤਾਹੀ ਕੀਤੀ ਹੈ, ਉਸ ਖ਼ਿਲਾਫ਼ ਐੱਸ ਸੀ/ ਐੱਸ ਟੀ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਪ੍ਰਦਰਸ਼ਨ ਮਗਰੋਂ ਉਪ ਮੰਡਲ ਮੈਜਿਸਟਰੇਟ ਉਪਿੰਦਰਜੀਤ ਕੌਰ ਬਰਾੜ ਨੂੰ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਕਾਂਗਰਸੀ ਆਗੂ ਰਾਜੇਸ਼ਇੰਦਰ ਸਿੰਘ ਸਿੱਧੂ, ਰਮੇਸ਼ ਮੇਸ਼ੀ ਸਹੋਤਾ, ਸੈਂਟਰਲ ਵਾਲਮੀਕਿ ਸਭਾ ਦੇ ਆਗੂ ਗੇਜਾ ਰਾਮ, ਸਫ਼ਾਈ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਆਦਿ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਸਰਕਾਰ ਦੀ ਆਲੋਚਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਰਦਮਸ਼ੁਮਾਰੀ ਪ੍ਰੋਫਾਰਮੇ ਵਿੱਚ ਅਜਿਹੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨਾ ਨਾ ਸਿਰਫ਼ ਭਾਈਚਾਰੇ ਦੀ ਗੈਰਬਰਾਬਰਤਾ ਨੂੰ ਦਰਸਾਉਂਦਾ ਹੈ, ਸਗੋਂ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਮੰਗ ਕੀਤੀ ਕਿ ਮਰਦਮਸ਼ੁਮਾਰੀ ਪਰਫਾਰਮੇ ਵਿੱਚੋਂ ਤੁਰੰਤ ਸਾਰੇ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦ ਹਟਾਏ ਜਾਣ ਅਤੇ ਉਨ੍ਹਾਂ ਦੀ ਥਾਂ ਸਨਮਾਨਜਨਕ ਅਤੇ ਸਵੀਕਾਰਯੋਗ ਸ਼ਬਦਾਵਲੀ ਦੀ ਵਰਤੋਂ ਯਕੀਨੀ ਬਣਾਈ ਜਾਵੇ। ਪ੍ਰਦਰਸ਼ਨਕਾਰੀਆਂ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ ਸਤੀਸ਼ ਪੱਪੂ, ਅਮਿਤ ਕਲਿਆਣ, ਪਰਮਜੀਤ ਸਿੰਘ ਰਿੰਪੀ, ਕੁਲਵੰਤ ਸਿੰਘ, ਰਾਜਿੰਦਰ ਸਿੰਘ ਕਾਉਂਕੇ, ਬਲਵਿੰਦਰ ਕਲਿਆਣ, ਸਤੀਸ਼ ਕੁਮਾਰ ਬੱਗਾ, ਸੋਨੀ ਸਹੋਤਾ, ਭੂਸ਼ਣ ਗਿੱਲ ਆਦਿ ਸ਼ਾਮਲ ਸਨ।

Advertisement
Advertisement
×