ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਅਗਸਤ
ਪੰਜਾਬ ਸਟੇਟ ਮਿਲਕਫੈੱਡ ਤੇ ਮਿਲਕ ਪਲਾਂਟ ਸੇਵਾਮੁਕਤ ਵੈੱਲਫ਼ੇਅਰ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਥੇਬੰਦੀ ਨਾਲ ਹੋਈ ਮੀਟਿੰਗ ਵਿੱਚ ਮੰਗਾਂ ਬਾਰੇ ਕੀਤੇ ਫ਼ੈਸਲਿਆਂ ਨੂੰ ਇੱਕ ਹਫ਼ਤੇ ਵਿੱਚ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸੂਬਾ ਪ੍ਰਧਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਮਿਲਕਫੈੱਡ ਅਧਿਕਾਰੀਆਂ ਨੇ ਜਥੇਬੰਦੀ ਨਾਲ ਹੋਈ ਮੀਟਿੰਗ ਵਿੱਚ 1 ਜਨਵਰੀ 2016 ਤੋਂ ਪੇਅ ਫਿਕਸੇਸ਼ਨ ਦਾ ਪੱਤਰ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਅਜੇ ਤੱਕ ਜਾਰੀ ਨਹੀਂ ਹੋਇਆ। ਇੱਕ ਹੋਰ ਮਤੇ ਰਾਹੀਂ 8 ਅਗਸਤ ਨੂੰ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਰਾਮਲੀਲਾ ਮੈਦਾਨ ਦਿੱਲੀ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਹਰੇਕ ਮਿਲਕ ਪਲਾਂਟ ਤੋਂ 10-10 ਮੁਲਾਜ਼ਮ ਭੇਜਣ ਦਾ ਵੀ ਫ਼ੈਸਲਾ ਕੀਤਾ ਗਿਆ।
ਇਸ ਮੌਕੇ ਜਥੇਬੰਦੀ ਦੀ ਚੋਣ ਵਿੱਚ ਹਰਚੰਦ ਸਿੰਘ ਮੁਹਾਲੀ ਨੂੰ ਸੀਨੀਅਰ ਮੀਤ ਪ੍ਰਧਾਨ, ਮਲਕੀਅਤ ਸਿੰਘ ਹੁਸ਼ਿਆਰਪੁਰ ਨੂੰ ਮੀਤ ਪ੍ਰਧਾਨ, ਜੁਗਰਾਜ ਸਿੰਘ ਬਠਿੰਡਾ ਨੂੰ ਜਨਰਲ ਸਕੱਤਰ, ਅਵਤਾਰ ਸਿੰਘ ਅੰਮ੍ਰਿਤਸਰ ਨੂੰ ਸਲਾਹਕਾਰ, ਅਵਤਾਰ ਸਿੰਘ ਲੁਧਿਆਣਾ ਨੂੰ ਪ੍ਰੈਸ ਸਕੱਤਰ ਅਤੇ ਗੁਰਮੇਜ ਸਿੰਘ ਨੂੰ ਸੰਯੁਕਤ ਸਕੱਤਰ ਬਣਾਇਆ ਗਿਆ।