DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਵੱਲੋਂ ਮੁਜ਼ਾਹਰਾ

ਕਾਲਜ ਅੱਗੇ ਨਾਅਰੇਬਾਜ਼ੀ; ਸਥਾਈ ਰੁਜ਼ਗਾਰ ਦੀ ਸੁਰੱਖਿਆ ਲਈ ਐਕਟ ਬਣਾਉਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਵਿੱਚ ਨਾਅਰੇਬਾਜ਼ੀ ਕਰਦੇ ਹੋਏ 1158 ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ।
Advertisement

1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਲੁਧਿਆਣਾ ਇਕਾਈ ਨੇ ਅੱਜ ਐੱਸ ਸੀ ਡੀ ਸਰਕਾਰੀ ਕਾਲਜ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਹ ਜ਼ੋਨਲ ਪ੍ਰਦਰਸ਼ਨ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਉਚੇਰੀ ਸਿੱਖਿਆ ਨੂੰ ਬਚਾਉਣ ਹਿੱਤ 1158 ਭਰਤੀ ਤਹਿਤ ਨਿਯੁਕਤ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਐਕਟ ਬਣਾਉਣ ਦੀ ਮੰਗ ਅਤੇ 4 ਅਗਸਤ ਨੂੰ ਪੰਜਾਬ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਾਰਚ ਦੀ ਲਾਮਬੰਦੀ ਲਈ ਕੀਤੇ ਜਾ ਰਹੇ ਹਨ। ਇਸ ਦੌਰਾਨ ਸਰਕਾਰ ਨੂੰ ਉਚੇਰੀ ਸਿੱਖਿਆ ਅਤੇ 1158 ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਗਈ।

ਪ੍ਰੋ. ਪਰਮਜੀਤ ਸਿੰਘ ਨੇ ਕਿਹਾ ਕਿ 1158 ਭਰਤੀ ਦੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਰੁਜ਼ਗਾਰ ਸੁਰੱਖਿਅਤ ਕਰਨਾ ਸਿਰਫ਼ ਮੁਲਾਜ਼ਮਾਂ ਦਾ ਹੀ ਨਹੀਂ, ਸਗੋਂ ਪੰਜਾਬ ਦੀ ਉਚੇਰੀ ਸਿੱਖਿਆ ਦੇ ਭਵਿੱਖ ਦਾ ਵੀ ਸਵਾਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਬਿੱਲ ਲਿਆ ਕੇ ਐਕਟ ਪਾਸ ਕਰਨਾ ਚਾਹੀਦਾ ਹੈ ਤਾਂ ਜੋ 1158 ਭਰਤੀ ਤਹਿਤ ਨਿਯੁਕਤ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਕਾਨੂੰਨੀ ਸੁਰੱਖਿਆ ਮਿਲ ਸਕੇ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਜਨਤਕ ਬਿਆਨ ਜਾਰੀ ਕਰ ਕੇ ਮੁਲਾਜ਼ਮਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਰੱਖਣ ਦਾ ਭਰੋਸਾ ਦੇਣ।

Advertisement

ਪ੍ਰੋ. ਗੁਰਜੰਟ ਸਿੰਘ ਨੇ ਕਿਹਾ ਕਿ ਉਚੇਰੀ ਸਿੱਖਿਆ ਵਿਭਾਗ ਵੱਲੋਂ 4 ਨਵੰਬਰ 2025 ਨੂੰ ਜਾਰੀ ਕੀਤਾ ਗਿਆ ਪੱਤਰ ਤੁਰੰਤ ਰੱਦ ਕਰ ਕੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸਾਰੀਆਂ ਨਿਯਮਿਤ ਛੁੱਟੀਆਂ ਬਹਾਲ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਤੋਂ ਵਾਂਝਾ ਰੱਖਣਾ ਮੁਲਾਜ਼ਮਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਪ੍ਰੋ. ਜਸਪ੍ਰੀਤ ਸਿੰਘ ਨੇ ਕਿਹਾ ਕਿ ਘਰਾਂ ਤੋਂ ਦੂਰ-ਦੁਰਾਡੇ ਸਟੇਸ਼ਨਾਂ ’ਤੇ ਸੇਵਾਵਾਂ ਨਿਭਾ ਰਹੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਲਈ ਨੇੜੇ ਦੇ ਸਟੇਸ਼ਨਾਂ ’ਤੇ ਬਦਲੀ ਵਾਸਤੇ ਤੁਰੰਤ ਪੋਰਟਲ ਖੋਲ੍ਹਿਆ ਜਾਵੇ।

Advertisement

ਪ੍ਰੋ. ਅਸ਼ਵਨੀ ਸਿੰਗਲਾ ਨੇ 4 ਅਗਸਤ ਨੂੰ ਪੰਜਾਬ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਾਰਚ ਨੂੰ ਸਫ਼ਲ ਬਣਾਉਣ ਲਈ ਪੰਜਾਬ ਭਰ ਦੇ 1158 ਸਹਾਇਕ ਪ੍ਰੋਫੈਸਰਾਂ, ਲਾਇਬ੍ਰੇਰੀਅਨਾਂ ਅਤੇ ਉਚੇਰੀ ਸਿੱਖਿਆ ਨਾਲ਼ ਜੁੜੇ ਹਰ ਵਰਗ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਨ੍ਹਾਂ ਜਾਇਜ਼ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement
×