DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਠੇਕਾ ਕਾਮਿਆਂ ਤੇ ਪੈਨਸ਼ਨਰਾਂ ਵੱਲੋਂ ਪ੍ਰਦਰਸ਼ਨ

ਮੰਗਾਂ ਮਨਵਾੳੁਣ ਲੲੀ ਸੰਘਰਸ਼ ਜਾਰੀ ਰੱਖਣ ਦਾ ਅਹਿਦ

  • fb
  • twitter
  • whatsapp
  • whatsapp
featured-img featured-img
ਮੰਡਲ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਯੂਨੀਅਨ ਆਗੂ।
Advertisement

ਇੱਥੇ ਅੱਜ ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੈਬਰਾਂ ਦੀ ਇੱਕਤਰਤਾ ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਠੇਕਾ ਕਾਮਿਆਂ ਅਤੇ ਪੈਨਸ਼ਨਰਾਂ ਨੇ ਮੰਗਾਂ ਸਬੰਧੀ ਖੰਨਾ ਮੰਡਲ ਦਫ਼ਤਰ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਕੁਲਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਮੋਹੀ ਨੇ ਪਾਵਰਕੌਮ ਟਰਾਂਸਕੋ ਮੈਨੇਜਮੈਂਟ, ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਬੰਦ ਕਰਕੇ ਕੱਚੇ ਕਾਮਿਆਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਪੱਕੇ ਕੀਤਾ ਜਾਵੇ, ਸੇਵਾ ਸ਼ਰਤਾਂ ਵਿੱਚ ਤਬਦੀਲੀ ਰੱਦ ਕੀਤੀ ਜਾਵੇ, ਰਹਿੰਦੇ ਕਾਮਿਆਂ ਨੂੰ ਆਫਰ ਲੈਟਰ ਜਲਦੀ ਦਿੱਤੇ ਜਾਣ, ਚਾਰ ਲੇਬਰ ਕੋਡ ਰੱਦ ਕੀਤੇ ਜਾਣ, ਪੱਕੀ ਭਰਤੀ ਰਾਹੀਂ ਖ਼ਾਲੀ ਅਸਾਮੀਆਂ ਭਰੀਆਂ ਜਾਣ, ਰਾਤ ਸਮੇਂ ਸੁਰੱਖਿਆ ਦਾ ਪ੍ਰਬੰਧ ਕੀਤਾ ਜਾਵੇ, ਮੁਲਾਜ਼ਮਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦੇ ਸਕੇਲ ਅਤੇ ਡੀ ਏ ਦੀਆਂ ਕਿਸ਼ਤਾਂ ਦਾ ਬਕਾਇਆ ਜਲਦੀ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕੈਸ਼ਲੈੱਸ ਮੈਡੀਕਲ ਸਕੀਮ ਬਹਾਲ ਕੀਤੀ ਜਾਵੇ, ਐੱਨ ਸੀ ਸੀ ਅਤੇ ਸੀ ਆਰ ਸੀ ਕਾਮਿਆਂ ਨੂੰ ਪੱਕੇ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਸਮੂਹ ਬਿਜਲੀ ਕਾਮਿਆਂ ਨੂੰ ਸੁਚੇਤ ਕਰਦੇ ਹੋਏ ਮੈਨੇਜਮੈਂਟ ਅਤੇ ਸਰਕਾਰਪੱਖੀ ਲੀਡਰਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਇਸ ਮੌਕੇ ਵਿਧੀ ਚੰਦ, ਦਲਵਾਰ ਸਿੰਘ, ਜਗਦੇਵ ਸਿੰਘ, ਮਨੀਰਾਮ, ਕੁਲਵਿੰਦਰ ਸਿੰਘ, ਕਿਸ਼ਨ ਕੁਮਾਰ, ਵਿਪਨ ਕੁਮਾਰ, ਗੁਰਪ੍ਰੀਤ ਸਿੰਘ, ਸ਼ੇਰ ਸਿੰਘ, ਸੁਖਪ੍ਰੀਤ ਸਿੰਘ, ਰਵੀ ਕੁਮਾਰ, ਚਰਨ ਸਿੰਘ, ਮੰਗਾਂ ਸਿੰਘ, ਗੁਰਦੀਪ ਸਿੰਘ, ਸੁਖਰਾਜ ਸਿੰਘ, ਜਗਦੀਪ ਸਿੰਘ, ਗੁਰਸ਼ਰਨ ਸਿੰਘ ਅਤੇ ਅਵਤਾਰ ਸਿੰਘ ਨੇ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ।

Advertisement

Advertisement
Advertisement
×