ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕੌਮ ਸਮਰਾਲਾ ਵੱਲੋਂ ਮੁਜ਼ਾਹਰਾ ਅੱਜ
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਮੰਡਲ ਪ੍ਰਧਾਨ ਸਕਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਟੇਟਬਾਡੀ ਵੱਲੋਂ ਵਿੱਢੇ ਗਏ ਸੰਘਰਸ਼ ਦੇ ਸਬੰਧ ਵਿੱਚ ਜਿਨ੍ਹਾਂ ਵਿੱਚ 12 ਅਗਸਤ ਤੱਕ ਤਹਿਸੀਲ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਧਰਨੇ ਦਿੱਤੇ ਜਾ ਰਹੇ...
Advertisement
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਮੰਡਲ ਪ੍ਰਧਾਨ ਸਕਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਟੇਟਬਾਡੀ ਵੱਲੋਂ ਵਿੱਢੇ ਗਏ ਸੰਘਰਸ਼ ਦੇ ਸਬੰਧ ਵਿੱਚ ਜਿਨ੍ਹਾਂ ਵਿੱਚ 12 ਅਗਸਤ ਤੱਕ ਤਹਿਸੀਲ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਾਰ ਵਾਰ ਮੀਟਿੰਗਾਂ ਲਈ ਸਮਾਂ ਦੇ ਕੇ ਮੁਕਰ ਰਹੀ ਹੈ ਅਤੇ ਕੋਈ ਵੀ ਮੀਟਿੰਗ ਨਹੀਂ ਕੀਤੀ ਜਾ ਰਹੀ। ਇਸ ਲਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 11 ਅਗਸਤ ਨੂੰ ਸਵੇਰੇ 10 ਵਜੇ ਕੰਪਲੈਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਵਿਸ਼ਾਲ ਇਕੱਠ ਕੀਤਾ ਜਾ ਰਿਹਾ ਹੈ।
Advertisement
Advertisement