
ਪੀਏਯੂ ਵਿੱਚ ਰੋਸ ਧਰਨੇ ’ਤੇ ਬੈਠੇ ਚੌਥਾ ਦਰਜਾ ਕੱਚੇ ਮੁਲਾਜ਼ਮ। -ਫੋਟੋ: ਹਿਮਾਂਸ਼ੂ
ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਮਾਰਚ
ਪੀਏਯੂ ਦੇ ਵੱਖ-ਵੱਖ ਵਿਭਾਗਾਂ ਵਿੱਚ ਲੱਗੇ ਕੱਚੇ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅੱਜ ਰੋਸ ਧਰਨਾ ਦਿੱਤਾ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਈ-ਕਈ ਸਾਲ ਕੰਮ ਕਰਦਿਆਂ ਨੂੰ ਹੋ ਗਏ ਹਨ ਪਰ ਅਜੇ ਤੱਕ ਪੱਕੇ ਨਹੀਂ ਕੀਤਾ ਗਿਆ। ਉਹ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਵੀ ਮੰਗ ਕਰ ਰਹੇ ਹਨ। ਮੁਲਾਜ਼ਮ ਆਗੂ ਜਗਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਅਤੇ ’ਵਰਸਿਟੀ ਪ੍ਰਸ਼ਾਸਨ ਦੀਆਂ ਕੱਚੇ ਮੁਲਾਜ਼ਮਾਂ ਪ੍ਰਤੀ ਅਪਣਾਈ ਨੀਤੀ ਕਰ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਈ ਮੁਲਾਜ਼ਮ ਅਜਿਹੇ ਹਨ, ਜੋ ਪਿਛਲੇ 10-15 ਸਾਲਾਂ ਤੋਂ ਦਿਹਾੜੀ/ਠੇਕੇ ’ਤੇ 7000, 8000, 9000 ਰੁਪਏ ਮਹੀਨਾ ਦੀ ਮਾਮੂਲੀ ਤਨਖਾਹ ’ਤੇ ਕੰਮ ਕਰਦੇ ਆ ਰਹੇ ਹਨ। ਸਰਕਾਰ ਦੇ ਨੁਮਾਇੰਦਿਆਂ ਅਤੇ ’ਵਰਸਿਟੀ ਦੇ ਅਧਿਕਾਰੀਆਂ ਨੂੰ ਵੀ ਕਈ ਵਾਰ ਪੱਕੇ ਕਰਨ ਦੀ ਮੰਗ ਕੀਤੀ ਗਈ ਪਰ ਹਰ ਵਾਰ ਭਰੋਸਾ ਦੇ ਕੇ ਕੰਮ ਸਾਰ ਦਿੱਤਾ ਜਾਂਦਾ ਰਿਹਾ ਹੈ। ਮੁਲਾਜ਼ਮ ਆਗੂ ਨੇ ਦੱਸਿਆ ਕਿ ਹੁਣ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਭੇਜਿਆ ਗਿਆ ਹੈ। ਇਸ ਰਾਹੀਂ ਉਨ੍ਹਾਂ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ