ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਫੈਜ਼ਗੜ੍ਹ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਧਰਨਾ

ਸੜਕ ਜਾਮ ਕਰਕੇ ਆਵਾਜਾਈ ਰੋਕੀ; ਨਕਲ ਕਰਵਾਉਣ ਲਈ ਪੈਸੇ ਨਾ ਦੇਣ ਵਾਲਿਆਂ ਨੂੰ ਫੇਲ੍ਹ ਕਰਨ ਦਾ ਦੋਸ਼
ਸੜਕ ’ਤੇ ਧਰਨਾ ਲਾ ਕੇ ਬੈਠੀਆਂ ਫੈਜ਼ਗੜ੍ਹ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ।
Advertisement

ਦੇਵਿੰਦਰ ਸਿੰਘ ਜੱਗੀ

ਪਾਇਲ, 31 ਮਈ

Advertisement

ਨੇੜਲੇ ਸਵਾਮੀ ਵਿਵੇਕਾਨੰਦ ਨਰਸਿੰਗ ਕਾਲਜ ਫੈਜ਼ਗੜ੍ਹ ’ਚ ਅੱਜ ਵਿਦਿਆਰਥਣਾਂ ਨੇ ਭਾਰੀ ਹੰਗਾਮਾ ਕੀਤਾ ਗਿਆ। ਵਿਦਿਆਰਥਣਾਂ ਨੇ ਕਾਲਜ ਪ੍ਰਬੰਧਕਾਂ ’ਤੇ ਨਕਲ ਕਰਵਾਉਣ ਲਈ ਪੈਸੇ ਮੰਗਣ ਅਤੇ ਪੈਸੇ ਨਾ ਦੇਣ ਵਾਲਿਆਂ ਨੂੰ ਫੇਲ ਕਰ ਦੇਣ ਦੇ ਗੰਭੀਰ ਦੋਸ਼ ਲਾਏ। ਇਸ ਰੋਸ ਨੂੰ ਪ੍ਰਗਟਾਉਂਦੇ ਹੋਏ ਵਿਦਿਆਰਥਣਾਂ ਨੇ ਖੰਨਾ-ਮਾਲੇਰਕੋਟਲਾ ਰੋਡ 'ਤੇ ਫੈਜ਼ਗੜ ਨਰਸਿੰਗ ਕਾਲਜ ਅੱਗੇ ਧਰਨਾ ਲਾਇਆ ਅਤੇ ਸਰਟੀਫਿਕੇਟ ਅਤੇ ਫੀਸ ਵਾਪਸੀ ਦੀ ਮੰਗ ਕੀਤੀ।

ਜੀਐੱਨਐੱਮ ਦੂਜੇ ਸਾਲ ਦੀ ਵਿਦਿਆਰਥਣ ਤਨਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਵਿੱਚ ਬੱਚਿਆਂ ਤੋਂ 4 ਹਜ਼ਾਰ ਰੁਪਏ ਪ੍ਰਤੀ ਵਿਦਿਆਰਥਣ ਮੰਗੇ ਗਏ ਸਨ। ਉਨ੍ਹਾਂ ਨੂੰ ਕਿਹਾ ਗਿਆ ਕਿ ਇਹ ਪੈਸੇ ਨਕਲ ਲਈ ਹਨ, ਜਿਨ੍ਹਾਂ ਨੇ ਪੈਸੇ ਦੇ ਦਿੱਤੇ, ਉਨ੍ਹਾਂ ਦੀ ਅਸੈੱਸਮੈਂਟ ’ਚ ਵਧੇਰੇ ਨੰਬਰ ਲਾਏ ਗਏ, ਜਦਕਿ ਜਿਹੜੇ ਵਿਦਿਆਰਥੀ ਪੈਸੇ ਨਹੀਂ ਦੇ ਸਕੇ, ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਗਿਆ ਹੈ। ਇਸ ਦੌਰਾਨ ਇੱਕ ਹੋਰ ਵਿਦਿਆਰਥਣ ਮਨਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੇ ਐੱਮਡੀ ਬਲਜਿੰਦਰ ਸਿੰਗਲਾ, ਜੋ ਭਾਜਪਾ ਆਗੂ ਹਨ, ਅਕਸਰ ਵਿਦਿਆਰਥਣਾਂ ਨੂੰ ਆਪਣਾ ਰੁਤਬਾ ਦੱਸ ਕੇ ਧਮਕਾਉਂਦੇ ਹਨ। ਵਿਦਿਆਰਥੀਆਂ ਨੇ ਕਿਹਾ ਕਿ ਇਹ ਸਿੱਧਾ ਸਿੱਖਿਆ ਦੇ ਹੱਕ ’ਤੇ ਹਮਲਾ ਹੈ ਅਤੇ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਲੜਨਗੇ।

ਦੂਜੇ ਪਾਸੇ ਜਦੋਂ ਮੀਡੀਆ ਨੇ ਕਾਲਜ ਪ੍ਰਸ਼ਾਸਨ ਨਾਲ ਇਸ ਸਬੰਧੀ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਐੱਮਡੀ ਨੇ ਕੋਈ ਢੁੱਕਵਾਂ ਜਵਾਬ ਨਹੀਂ ਦਿੱਤਾ। ਪ੍ਰਿੰਸੀਪਲ ਅਮਿਤਾ ਨੇ ਮੀਡੀਆ ਅਤੇ ਪੁਲੀਸ ਦੇ ਸਾਹਮਣੇ ਹੀ ਵਿਦਿਆਰਥਣਾਂ ਨਾਲ ਬਦਸਲੂਕੀ ਕਰਦਿਆਂ ਕਿਹਾ ਕਿ ਉਨ੍ਹਾਂ ਕਿਸੇ ਤੋਂ ਪੈਸੇ ਨਹੀਂ ਲਏ। ਜਦੋਂ ਕਾਲਜ ਦੀ ਮਾਨਤਾ ਬਾਰੇ ਵਿਦਿਆਰਥਣਾਂ ਨੇ ਸਵਾਲ ਚੁੱਕੇ ਤਾਂ ਪ੍ਰਿੰਸੀਪਲ ਨੇ ਕਿਹਾ ਕਿ ਉਹ ਜਨਤਕ ਤੌਰ ’ਤੇ ਸਬੂਤ ਨਹੀਂ ਦਿਖਾ ਸਕਦੇ। ਵਿਦਿਆਰਥਣਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਵਿਦਿਆਰਥਣਾਂ।
Advertisement