DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕਾ ਦੇ ਹੱਕ ਵਿੱਚ ਡੀ ਸੀ ਦਫ਼ਤਰ ਅੱਗੇ ਧਰਨਾ

ਲੁਧਿਆਣਾ ਦੇ ਇੱਕ ਸਰਕਾਰੀ ਸਕੂਲ ਅਧਿਆਪਕਾ ਦੇ ਸ਼ੋਸ਼ਣ ਅਤੇ ਇਨਸਾਫ਼ ਲਈ ਅੱਗੇ ਆਈਆਂ ਅਧਿਆਪਕ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ, ਪੇਂਡੂ...

  • fb
  • twitter
  • whatsapp
  • whatsapp
Advertisement

ਲੁਧਿਆਣਾ ਦੇ ਇੱਕ ਸਰਕਾਰੀ ਸਕੂਲ ਅਧਿਆਪਕਾ ਦੇ ਸ਼ੋਸ਼ਣ ਅਤੇ ਇਨਸਾਫ਼ ਲਈ ਅੱਗੇ ਆਈਆਂ ਅਧਿਆਪਕ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਇਸਤਰੀ ਜਾਗ੍ਰਿਤੀ ਮੰਚ ਪੰਜਾਬ ਦੇ ਜਨਰਲ ਸਕੱਤਰ ਅਮਨ ਦਿਓਲ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਸਦੇਵ ਲਲਤੋਂ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਰਮਨਜੀਤ ਸੰਧੂ, 6635 ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਆਗੂ ਦੇਸ ਰਾਜ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਮਲੌਦ, ਐੱਸ ਸੀ ਤੇ ਬੀ ਸੀ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਆਦਿ ਨੇ ਇਸ ਮਾਮਲੇ ਵਿੱਚ ਪੀੜਤ ਅਧਿਆਪਕਾ ਨੂੰ ਇਨਸਾਫ਼ ਦੇਣ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਵਾਲੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਏ ਡੀ ਸੀ (ਜਨਰਲ) ਪੂਨਮ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਡੀ ਟੀ ਐੱਫ ਦੇ ਜ਼ਿਲ੍ਹਾ ਸਕੱਤਰ ਰੁਪਿੰਦਰ ਪਾਲ ਗਿੱਲ ਅਤੇ 6635 ਈਟੀਟੀ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ ਨੇ ਸਕੂਲ ਮੁਖੀ ਦੀ ਬਦਲੀ ਜ਼ਿਲ੍ਹੇ ਤੋਂ ਬਾਹਰ ਕਰ ਕੇ ਗ੍ਰੇਡ-ਏ ਦੀਆਂ ਮਹਿਲਾ ਅਧਿਕਾਰੀਆਂ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਮਹਿਲਾ ਮੁਲਾਜ਼ਮਾਂ ਨਾਲ ਕੰਮ ਦੀ ਥਾਂ ’ਤੇ ਕਿਸੇ ਕਿਸਮ ਦਾ ਵਿਤਕਰਾ ਜਾਂ ਤੰਗ ਪ੍ਰੇਸ਼ਾਨੀ ਹੋਣ ਦੀ ਸ਼ਿਕਾਇਤ ਦਾ ਨਿਪਟਾਰਾ ਸੰਵੇਦਨਸ਼ੀਲਤਾ ਨਾਲ ਕਰਨ, ਕੰਮ ਵਾਲੀ ਥਾਂ, ਸਕੂਲਾਂ, ਦਫਤਰਾਂ ਅਤੇ ਜ਼ਿਲ੍ਹਾ ਦਫਤਰਾਂ ਨੂੰ ਅੰਦਰੂਨੀ ਜਾਂਚ ਕਮੇਟੀਆਂ ਦਾ ਗਠਨ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਰਮਿੰਦਰ ਸਿੰਘ, ਅਵਤਾਰ ਸਿੰਘ ਖਾਲਸਾ, ਪਰਮਿੰਦਰ ਸਿੰਘ ਮੁਕਤਸਰ ਆਦਿ ਹਾਜ਼ਰ ਸਨ।

Advertisement
Advertisement
×