ਦੁਕਾਨਦਾਰਾਂ ’ਤੇ ਕੇਸ ਦਰਜ ਕਰਨ ਖ਼ਿਲਾਫ਼ ਥਾਣੇ ਅੱਗੇ ਧਰਨਾ

ਦੁਕਾਨਦਾਰਾਂ ’ਤੇ ਕੇਸ ਦਰਜ ਕਰਨ ਖ਼ਿਲਾਫ਼ ਥਾਣੇ ਅੱਗੇ ਧਰਨਾ

ਸਮਰਾਲਾ ਵਿੱਚ ਪੁਲੀਸ ਥਾਣੇ ਅੱਗੇ ਧਰਨਾ ਦਿੰਦੇ ਹੋਏ ਦੁਕਾਨਦਾਰ ਤੇ ਵਪਾਰੀ।

ਡੀਪੀਐਸ ਬਤਰਾ
ਸਮਰਾਲਾ, 7 ਮਈ

ਸ਼ਹਿਰ ਦੇ ਦੁਕਾਨਦਾਰਾਂ ਅਤੇ ਇਥੋਂ ਦੀਆਂ ਸਮਾਜਿਕ ਤੇ ਸਿਆਸੀ ਜਥੇਬੰਦੀਆਂ ਵੱਲੋਂ ਅੱਜ ਸਥਾਨਕ ਪੁਲੀਸ ਦੇ ਰਵੱਈਏ ਖਿਲਾਫ਼ ਰੋਸ ਮਾਰਚ ਕੱਢਦੇ ਹੋਏ ਥਾਣੇ ਅੱਗੇ ਧਰਨਾ ਲਾਇਆ ਗਿਆ। ਇਸ ਦੌਰਾਨ ਜਥੇਬੰਦੀਆਂ ਦੇ ਸੱਦੇ ’ਤੇ ਸ਼ਹਿਰ ਦੇ ਸਮੁੱਚੇ ਦੁਕਾਨਦਾਰ ਭਾਈਚਾਰੇ ਨੇ ਰੋਸ ਵਜੋਂ ਤਿੰਨ ਘੰਟੇ ਲਈ ਆਪਣੀਆਂ ਦੁਕਾਨਾਂ ਅਤੇ ਹੋਰ ਕਾਰੋਬਾਰ ਮੁਕੰਮਲ ਬੰਦ ਰੱਖਦੇ ਹੋਏ ਪੁਲੀਸ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ। ਪੁਲੀਸ ਖਿਲਾਫ਼ ਇਹ ਰੋਸ ਵਿਖਾਵਾ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਪਰਮਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਦਿਆਲਪੁਰਾ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਸ਼ਰਮਾ ਸਮੇਤ ਹੋਰ ਕਈ ਪ੍ਰਮੁੱਖ ਸਿਆਸੀ ਅਤੇ ਸਮਾਜਿਕ ਆਗੂਆਂ ਤੋਂ ਇਲਾਵਾ ਕੁਝ ਦੁਕਾਨਦਾਰਾਂ ਖਿਲਾਫ਼ ਦੁਕਾਨਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਲਗਾਏ ਗਏ ਧਰਨੇ ਤੋਂ ਬਾਅਦ ਐਫਆਈਆਰ ਦਰਜ ਕੀਤੇ ਜਾਣ ਨੂੰ ਲੈ ਕੇ ਕੀਤਾ ਗਿਆ।

ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਦੁਕਾਨਦਾਰ ਮੁੱਖ ਬਾਜ਼ਾਰ ਵਿੱਚ ਰੋਸ ਮਾਰਚ ਕਰਦੇ ਹੋਏ ਥਾਣੇ ਪੁੱਜੇ। ਉਨ੍ਹਾਂ ਥਾਣੇ ਅੱਗੇ ਹੀ ਧਰਨਾ ਮਾਰਦੇ ਹੋਏ ਲੁਧਿਆਣਾ-ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ। ਸ੍ਰੀ ਖੀਰਨੀਆਂ ਨੇ ਆਖਿਆ ਕਿ ਦੁਕਾਨਦਾਰਾਂ ਅਤੇ ਲੋਕ ਆਗੂਆਂ ਨੂੰ ਡਰਾਉਣ ਲਈ ਇਥੋਂ ਦੀ ਸਿਆਸੀ ਸ਼ਹਿ ’ਤੇ ਇਹ ਪਰਚੇ ਦਿੱਤੇ ਹਨ, ਉਸ ਦਾ ਡੱਟਵਾਂ ਜਵਾਬ ਦਿੱਤਾ ਜਾਵੇਗਾ। ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਇਥੋਂ ਦੇ ਲੋਕ ਕਿਸੇ ਗੱਲੋਂ ਡਰਨ ਵਾਲੇ ਨਹੀਂ ਹਨ ਅਤੇ ਪੁਲੀਸ ਬਾਹਰ ਆ ਕੇ ਨਾਮਜ਼ਦ ਕੀਤੇ ਸਾਰੇ ਆਗੂਆਂ ਅਤੇ ਦੁਕਾਨਦਾਰਾਂ ਨੂੰ ਗ੍ਰਿਫਤਾਰ ਕਰੇ ਤੇ ਰੋਸ ਵਜੋਂ ਦੁਕਾਨਦਾਰ ਆਪਣੀਆਂ ਦੁਕਾਨਾਂ ਦੀਆਂ ਚਾਬੀਆਂ ਵੀ ਪੁਲੀਸ ਨੂੰ ਸੌਂਪਣ ਲਈ ਤਿਆਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All