ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਵਰਕੌਮ ਦਫਤਰ ਘੁਲਾਲ ਅੱਗੇ ਧਰਨਾ ਅੱਜ

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪਾਵਰਕੌਮ ਮੰਡਲ ਘੁਲਾਲ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਪਾਵਰਕੌਮ ਸੂਬਾ ਕਮੇਟੀ ਦੇ...
Advertisement

ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪਾਵਰਕੌਮ ਮੰਡਲ ਘੁਲਾਲ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਪਾਵਰਕੌਮ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਉਪਰੋਕਤ ਜਥੇਬੰਦੀਆਂ ਦੀ ਹਮਾਇਤ ਵਿੱਚ ਪਾਵਰਕੌਮ ਮੰਡਲ ਸਮਰਾਲਾ ਵੱਲੋਂ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਧਰਨੇ ਮੌਕੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਮੰਡਲ ਪ੍ਰਧਾਨ ਸਿਕੰਦਰ ਸਿੰਘ ਨੇ ਸਮਰਾਲਾ ਮੰਡਲ ਦੇ ਪਾਵਰਕੌਮ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ 8 ਦਸੰਬਰ ਦੇ ਧਰਨੇ ਵਿੱਚ ਸਵੇਰੇ 10 ਵਜੇ ਘੁਲਾਲ ਵਿਖੇ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।

Advertisement
Advertisement
Show comments