DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SSP Office ਅੱਗੇ ਧਰਨਾ

ਪੀਡ਼ਤ ਪਰਿਵਾਰ ਨੇ ਇਨਸਾਫ਼ ਨਾ ਮਿਲਣ ’ਤੇ ਮਰਨ ਵਰਤ ਦੀ ਚਿਤਾਵਨੀ ਦਿੱਤੀ

  • fb
  • twitter
  • whatsapp
  • whatsapp
featured-img featured-img
ਜਗਰਾਉਂ ਵਿੱਚ ਐੱਸ ਐੱਸ ਪੀ ਦਫ਼ਤਰ ਅੱਗੇ ਧਰਨਾ ਦਿੰਦਾ ਹੋਇਆ ਪੀੜਤ ਪਰਿਵਾਰ। -ਫੋਟੋ: ਸ਼ੇਤਰਾ
Advertisement

ਨਜ਼ਦੀਕੀ ਪਿੰਡ ਅਖਾੜਾ ਦੇ ਇੱਕ ਪਰਿਵਾਰ ਨੇ ਪਿੰਡ ਦੇ ਹੀ ਕੁਝ ਲੋਕਾਂ ’ਤੇ ਉਨ੍ਹਾਂ ਦਾ ਘਰ ਢਾਹੁਣ, ਸਾਮਾਨ ਖੁਰਦ-ਬੁਰਦ ਕਰਨ ਅਤੇ ਘਰ ’ਤੇ ਕਥਿਤ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼ ਲਾਉਂਦਿਆਂ ਅੱਜ ਇੱਥੇ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਅੱਗੇ ਧਰਨਾ ਦਿੱਤਾ। ਪੀੜਤ ਬਲਵੰਤ ਸਿੰਘ ਅਤੇ ਉਸਦੀ ਭੈਣ ਕਮਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਉਨ੍ਹਾਂ ਦੇ ਪਿਤਾ ਹਰਚਰਨ ਸਿੰਘ ਪੁੱਤਰ ਕਰਨੈਲ ਸਿੰਘ ਦੇ ਨਾਂ ਹੈ। ਇਸ ਘਰ ’ਤੇ ਪਿੰਡ ਦੇ ਹੀ ਕੁਝ ਰਸੂਖ਼ਦਾਰਾਂ ਨੇ ਕਥਿਤ ਕਬਜ਼ਾ ਕਰ ਲਿਆ ਹੈ; ਇਸ ਸਬੰਧੀ ਕੇਸ ਦਰਜ ਹੋਣ ਦੇ ਬਾਵਜੂਦ ਡੇਢ ਸਾਲ ਤੋਂ ਚਲਾਨ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਸਿੱਧੇ ਤੌਰ ’ਤੇ ਥਾਣਾ ਸਦਰ ਦੇ ਮੁਖੀ ਨਿਤਿਸ਼ ਚੌਧਰੀ ’ਤੇ ਸਮਝੌਤੇ ਲਈ ਦਬਾਅ ਪਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਵਾਰ-ਵਾਰ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਨਹੀਂ ਕੀਤੀ ਜਾ ਰਹੀ। ਉਧਰ, ਥਾਣਾ ਮੁਖੀ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਕਿਸੇ ’ਤੇ ਕੋਈ ਦਬਾਅ ਨਹੀਂ ਪਾਇਆ।

ਧਰਨੇ ਦੌਰਾਨ ਪਰਿਵਾਰ ਨੇ ਪ੍ਰਸ਼ਾਸਨ ਅਤੇ ਪੁਲੀਸ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ ਤਾਂ ਉਹ 15 ਅਗਸਤ ਨੂੰ ਐੱਸ ਐੱਸ ਪੀ ਦਫ਼ਤਰ ਅੱਗੇ ਮਰਨ ਵਰਤ ਰੱਖਣਗੇ। ਧਰਨੇ ਤੋਂ ਬਾਅਦ ਪੁਲੀਸ ਪ੍ਰਸ਼ਾਸਨ ਹਰਕਤ ਵਿੱਚ ਆਉਂਦਾ ਦਿਖਾਈ ਦਿੱਤਾ। ਥਾਣਾ ਸਿਟੀ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਸੂਚਨਾ ਮਿਲਣ ’ਤੇ ਧਰਨੇ ਵਾਲੀ ਥਾਂ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਮਾਮਲਾ ਐੱਸ ਐੱਸ ਪੀ ਡਾ. ਅੰਕੁਰ ਗੁਪਤਾ ਦੇ ਧਿਆਨ ਵਿੱਚ ਲਿਆਂਦਾ ਅਤੇ ਪੜਤਾਲ ਕਰ ਕੇ ਇਨਸਾਫ਼ ਦੇਣ ਦਾ ਭਰੋਸਾ ਦਿੱਤਾ।

Advertisement

Advertisement
Advertisement
×