ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਥਾਣੇ ਅੱਗੇ ਧਰਨਾ

ਪੁਲੀਸ ਦੇ ਭਰੋਸੇ ਮਗਰੋਂ ਧਰਨਾ ਚੁੱਕਿਆ
ਜਗਰਾਉਂ ਵਿੱਚ ਥਾਣੇ ਅੱਗੇ ਧਰਨਾ ਦਿੰਦੇ ਹੋਏ ਕਾਰਕੁਨ।
Advertisement

ਇਲਾਕੇ ਦੀਆਂ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਨੇ ਪਿੰਡ ਸੋਹੀਆਂ ਦੀ ਘਟਨਾ ਸਬੰਧੀ ਇਨਸਾਫ਼ ਦੀ ਮੰਗ ਨੂੰ ਲੈ ਕੇ ਅੱਜ ਇਥੇ ਮੋਗਾ ਰੋਡ ਸਥਿਤ ਥਾਣਾ ਸਦਰ ਅੱਗੇ ਧਰਨਾ ਦਿੱਤਾ। ਇਹ ਧਰਨਾ ਸਾਬਕਾ ਵਿਧਾਇਕ ਕਾਮਰੇਡ ਤਰਸੇਮ ਜੋਧਾਂ ਦੀ ਅਗਵਾਈ ਹੇਠ ਦਿੱਤਾ ਗਿਆ। ਧਰਨਾਕਾਰੀਆਂ ਨੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

ਭਾਈ ਲਾਲੋ ਲੋਕ ਮੰਚ ਦੇ ਆਗੂ ਤਰਸੇਮ ਜੋਧਾਂ, ਮਨਰੇਗਾ ਅਧਿਕਾਰ ਅੰਦੋਲਨ ਪੰਜਾਬ ਦੇ ਪ੍ਰਕਾਸ਼ ਸਿੰਘ ਹਿੱਸੋਵਾਲ, ਚਰਨਜੀਤ ਸਿੰਘ ਹਿਮਾਯੂੰਪੁਰਾ, ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਸ਼ਿੰਦਰ ਸਿੰਘ ਜਵੱਦੀ, ਅਮਰਜੀਤ ਸਿੰਘ, ਸਤਨਾਮ ਸਿੰਘ ਰਾਏਕੋਟ, ਸਤਿਕਾਰ ਕਮੇਟੀ ਦੇ ਆਗੂ ਜਸਪ੍ਰੀਤ ਸਿੰਘ ਢੋਲਣ ਅਤੇ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਭਰਪੂਰ ਸਿੰਘ ਛੱਜਾਵਾਲ, ਮਜ਼ਦੂਰ ਆਗੂ ਹੁਕਮਰਾਜ ਦੇਹੜਕਾ ਧਰਨੇ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪਿੰਡ ਵਾਸੀਆਂ ਮਨਪ੍ਰੀਤ ਕੌਰ ਤੇ ਅਮਨਪ੍ਰੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ। ਬੁਲਾਰਿਆਂ ਨੇ ਮੁਲਜ਼ਮਾਂ ਨੂੰ ਸੱਤਾਧਾਰੀ ਧਿਰ ਦੇ ਆਗੂਆਂ ਦੀ ਸ਼ਹਿ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸੱਤਾਧਾਰੀ ਧਿਰ ਦੇ ਦਬਾਅ ਕਰਕੇ ਹੀ ਮਾਮਲੇ ਵਿੱਚ ਪੁਲੀਸ ਨੇ ਨਾ ਢੁੱਕਵੀਂ ਕਾਰਵਾਈ ਕੀਤੀ ਅਤੇ ਨਾ ਹੀ ਇਨਸਾਫ਼ ਦੇਣ ਵੱਲ ਤੁਰੀ ਹੈ। ਧਰਨਾਕਾਰੀਆਂ ਕੋਲ ਪਹੁੰਚੇ ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨੇ ਤਿੰਨ ਦਿਨ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ਼ ਦਾ ਭਰੋਸਾ ਦਿੱਤਾ, ਜਿਸ ਮਗਰੋਂ ਧਰਨਾ ਚੁੱਕ ਲਿਆ ਗਿਆ। ਇਸ ਮੁੱਦੇ ’ਤੇ ਐਕਸ਼ਨ ਕਮੇਟੀ ਬਣਾਈ ਗਈ ਜਿਸ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਮਿਲਣ ’ਤੇ ਪਿੰਡ ਪਿੰਡ ਸਰਕਾਰ ਵਿਰੋਧੀ ਰੋਸ ਮੁਜ਼ਾਹਰੇ ਕਰਨ ਤੇ ਸੰਘਰਸ਼ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ।

Advertisement

Advertisement
Show comments