DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Quit India ਦੀ ਵਰ੍ਹੇਗੰਢ ਮੌਕੇ ਮੁਜ਼ਾਹਰਾ

ਸੈਂਕੜੇ ਵਰਕਰਾਂ ਨੇ ਖ਼ੁਦ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ; ਸੰਘਰਸ਼ ਜਾਰੀ ਰੱਖਣ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਏ ਡੀ ਸੀ ਸ਼ਿਖਾ ਭਗਤ ਨੂੰ ਮੰਗ ਪੱਤਰ ਦਿੰਦੇ ਹੋਏ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤ ਛੱਡੋ ਅੰਦੋਲਨ ਦੀ ਯਾਦ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵੱਲੋਂ ਮਿੰਨੀ ਸਕੱਤਰੇਤ ਅੱਗੇ ਧਰਨਾ ਦੇ ਕੇ ਮੁਜ਼ਾਹਰਾ ਕੀਤਾ ਗਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੇ ਖ਼ੁਦ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ।

ਕਾਮਰੇਡ ਵਿਜੈ ਕੁਮਾਰ, ਸੁਖਵਿੰਦਰ ਸਿੰਘ ਲੋਟੇ, ਜੈ ਪ੍ਰਕਾਸ਼ ਨਰਾਇਣ, ਪਰਮਜੀਤ ਸਿੰਘ, ਚਮਕੌਰ ਸਿੰਘ ਬਰਮੀ, ਸਤਨਾਮ ਸਿੰਘ ਵੜੈਚ, ਸੁਦਾਗਰ ਸਿੰਘ ਘੁਢਾਣੀ ਅਤੇ ਕਰਮਜੀਤ ਸਿੰਘ ਦੇ ਪ੍ਰਧਾਨਗੀ ਮੰਡਲ ਹੇਠ ਦਿੱਤੇ ਧਰਨੇ ਦੌਰਾਨ ਏਟਕ ਦੀ ਕੌਮੀ ਜਨਰਲ ਸਕੱਤਰ ਕਾਮਰੇਡ ਅਮਰਜੀਤ ਕੌਰ ਨੇ ਕਿਹਾ ਕਿ ਦੇਸ਼ ਡੂੰਘੇ ਆਰਥਿਕ, ਰਾਜਨੀਤਿਕ, ਸਮਾਜਿਕ ਅਤੇ ਸੱਭਿਆਚਾਰਕ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ ਜਦਕਿ ਕੇਂਦਰ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਲਗਾਤਾਰ ਲਾਗੂ ਕਰ ਰਹੀ ਹੈ ਜਿਸ ਨਾਲ ਆਮ ਲੋਕਾਂ, ਖ਼ਾਸ ਕਰ ਗ਼ਰੀਬ ਵਰਗਾਂ ਵਿੱਚ ਆਰਥਿਕ ਪਾੜਾ ਹੋਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਹੋਰ ਵਰਗਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ। ਇਸ ਮੌਕੇ ਆਂਗਣਵਾੜੀ ਕਾਮਿਆਂ ਦੀ ਸੂਬਾਈ ਆਗੂ ਕਾਮਰੇਡ ਸੁਭਾਸ਼ ਰਾਣੀ ਨੇ ਕਿਸਾਨਾਂ ਅਤੇ ਗ਼ਰੀਬਾਂ ਦੇ ਕਰਜ਼ਿਆਂ ਦੀ ਵਿਆਪਕ ਮੁਆਫ਼ੀ ਦੀ ਮੰਗ ਕਰਦਿਆਂ ਐੱਲ ਏ ਆਰ ਆਰ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ, ਜਨਤਕ ਖੇਤਰ ਦੇ ਅਦਾਰੇ ਅਤੇ ਜਨਤਕ ਸੇਵਾਵਾਂ ਦਾ ਨਿੱਜੀਕਰਨ ਬੰਦ ਕਰਨ ਦੀ ਮੰਗ ਵੀ ਕੀਤੀ।

Advertisement

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਸਾਂਝੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਸਿੱਧੇ ਸੰਘਰਸ਼ੀ ਐਕਸ਼ਨ ਕੀਤੇ ਜਾਣਗੇ ਜੋ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹਿਣਗੇ। ਇਸ ਮੌਕੇ ਐੱਮ ਐੱਸ ਭਾਟੀਆ, ਡਾ. ਗੁਰਵਿੰਦਰ ਸਿੰਘ ਅਤੇ ਅਮਰਨਾਥ ਕੂੰਮਕਲਾ ਨੇ ਮੰਗਾਂ ਬਾਰੇ ਰੋਸ਼ਨੀ ਪਾਈ। ਰੈਲੀ ਦੌਰਾਨ ਕਾਮਰੇਡ ਜਤਿੰਦਰ, ਕੇਵਲ ਸਿੰਘ ਬਨਵੈਤ, ਜਗਦੀਸ਼ ਚੰਦ, ਬਬਨ ਕੁਮਾਰ, ਕਿਸਾਨ ਆਗੂ ਬਲਜੀਤ ਗਰੇਵਾਲ, ਸੁਦਾਗਰ ਸਿੰਘ ਘੁਡਾਣੀ, ਜਸਬੀਰ ਸਿੰਘ ਝੱਜ, ਕਰਮਜੀਤ ਸਿੰਘ, ਰਘਬੀਰ ਸਿੰਘ ਬੈਨੀਪਾਲ ਅਤੇ ਹਰਨੇਕ ਗੁੱਜਰਵਾਲ ਅਤੇ ਬਲਰਾਮ ਸਿੰਘ ਨੇ ਸੰਬੋਧਨ ਕੀਤਾ।

Advertisement

ਰੈਲੀ ਦੀ ਸਮਾਪਤੀ ਮਗਰੋਂ ਆਗੂਆਂ ਅਤੇ ਵਰਕਰਾਂ ਨੇ ਖ਼ੁਦ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ। ਭਾਰੀ ਪੁਲੀਸ ਪ੍ਰਬੰਧ ਦੇ ਨਾਲ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਜਾਣ ਤੋਂ ਰੋਕਿਆ ਗਿਆ ਅਤੇ ਏ ਡੀ ਸੀ ਜਨਰਲ ਸ਼ਿਖਾ ਭਗਤ ਨੇ ਮੰਗ ਪੱਤਰ ਪ੍ਰਾਪਤ ਕਰ ਕੇ ਭਰੋਸਾ ਦਿਵਾਇਆ ਕਿ ਉਹ ਸਰਕਾਰ ਤੱਕ ਉਨ੍ਹਾਂ ਦੀ ਇਹ ਆਵਾਜ਼ ਪਹੁੰਚਾਉਣਗੇ।

Advertisement
×