ਝੂਠਾ ਕੇਸ ਦਰਜ ਕਰਨ ਦੇ ਰੋਸ ਵਜੋਂ ਥਾਣੇ ਬਾਹਰ ਧਰਨਾ

ਝੂਠਾ ਕੇਸ ਦਰਜ ਕਰਨ ਦੇ ਰੋਸ ਵਜੋਂ ਥਾਣੇ ਬਾਹਰ ਧਰਨਾ

ਥਾਣੇ ਬਾਹਰ ਪੁਲੀਸ ਨਾਲ ਬਹਿਸਦੇ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰ। -ਫੋਟੋ: ਅਸ਼ਵਨੀ ਧੀਮਾਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 30 ਜੂਨ

ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਨੌਜਵਾਨ ’ਤੇ ਦਰਜ ਹੋਏ ਕੇਸ ਦੇ ਮਾਮਲੇ ’ਚ ਅੱਜ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਥਾਣਾ ਡਵੀਜ਼ਨ ਨੰਬਰ-5 ਦੇ ਬਾਹਰ ਪ੍ਰਦਰਸ਼ਨ ਕੀਤਾ। ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪੁਲੀਸ ਨੇ ਝੂਠਾ ਕੇਸ ਦਰਜ ਕੀਤਾ ਹੈ।

ਦਰਅਸਲ, 19 ਸਾਲਾਂ ਦੀ ਪਲਕ ਨਾਂ ਦੀ ਲੜਕੀ 23 ਜੂਨ ਨੂੰ ਅਚਾਨਕ ਗਾਇਬ ਹੋ ਗਈ ਸੀ। 26 ਜੂਨ ਨੂੰ ਉਸ ਦੀ ਲਾਸ਼ ਈਸੇਵਾਲ ਦੇ ਪੁਲ ਨੇੜਿਓਂ ਨਹਿਰ ’ਚੋਂ ਮਿਲੀ। ਇਸ ਮਾਮਲੇ ਵਿਚ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਸੀ ਕਿ ਟਿੱਬਾ ਰੋਡ ਵਾਸੀ ਰੋਹਿਤ ਨਾਂ ਦੇ ਨੌਜਵਾਨ ਨੇ ਉਨ੍ਹਾਂ ਦੀ ਧੀ ਨੂੰ ਅਗਵਾ ਕਰ ਲਿਆ ਸੀ, ਜਿਸ ਦੀ ਦੋ ਦਿਨਾਂ ਬਾਅਦ ਲਾਸ਼ ਮਿਲੀ। ਜਿਸ ਤੋਂ ਬਾਅਦ ਪੁਲੀਸ ਨੇ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਲਿਆ ਸੀ।

ਇਸ ਮਾਮਲੇ ਵਿਚ ਅੱਜ ਨੌਜਵਾਨ ਦੇ ਪਰਿਵਾਰ ਵਾਲਿਆਂ ਨੇ ਧਰਨਾ ਲਗਾਇਆ ਤੇ ਕਿਹਾ ਕਿ ਪੁਲੀਸ ਨੇ ਉਨ੍ਹਾਂ ਦੇ ਲੜਕੇ ’ਤੇ ਝੂਠਾ ਕੇਸ ਦਰਜ ਕੀਤਾ। ਪਰਿਵਾਰ ਮੁਤਾਬਕ ਪੁਲੀਸ ਨੇ ਗਲਤ ਤਰੀਕੇ ਦੇ ਨਾਲ ਇਸ ਕੇਸ ਵਿਚ ਉਨ੍ਹਾਂ ਦੇ ਲੜਕੇ ਨੂੰ ਫਸਾ ਰਹੀ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਸ਼ਹਿਰ

View All