ਪਰਚਾ ਦਰਜ ਹੋਣ ਤੇ ਬਾਵਜੂਦ ਗ੍ਰਿਫ਼ਤਾਰੀ ਨਾ ਹੋਣ ’ਤੇ ਰੋਸ

ਪਰਚਾ ਦਰਜ ਹੋਣ ਤੇ ਬਾਵਜੂਦ ਗ੍ਰਿਫ਼ਤਾਰੀ ਨਾ ਹੋਣ ’ਤੇ ਰੋਸ

ਰਸੂਲਪੁਰ ਵਿੱਚ ਮੀਟਿੰਗ ਕਰਦੇ ਹੋਏ ਜਨਤਕ ਜਥੇਬੰਦੀਆਂ ਦੇ ਨੁਮਾਇੰਦੇ।

ਜਸਬੀਰ ਸ਼ੇਤਰਾ

ਜਗਰਾਉਂ, 21 ਜਨਵਰੀ

ਇਨਸਾਫ਼ ਪਸੰਦ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਇਥੇ ਨਛੱਤਰ ਸਿੰਘ ਯਾਦਗਾਰੀ ਹਾਲ ਵਿਖੇ ਹੋਈ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਸਮੇਂ ਨੇੜਲੇ ਪਿੰਡ ਰਸੂਲਪੁਰ ਦੀ ਧੀ ਕੁਲਵੰਤ ਕੌਰ ਦੀ ਮੌਤ ਤੋਂ ਬਾਅਦ ਡੀਐੱਸਪੀ ਸਮੇਤ ਚਾਰ ਜਣਿਆਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਪਰਚਾ ਦਰਜ ਹੋਣ ਦੇ ਬਾਵਜੂਦ ਗ੍ਰਿਫ਼ਤਾਰੀਆਂ ਨਾ ਹੋਣ ਦਾ ਮਾਮਲਾ ਵਿਚਾਰਿਆ ਗਿਆ। ਆਗੂਆਂ ਨੇ 26 ਜਨਵਰੀ ਗਣਤੰਤਰ ਦਿਵਸ ਤੋਂ ਥਾਣਾ ਸਿਟੀ ਅੱਗੇ ਲੱਗ ਰਹੇ ਪੱਕੇ ਮੋਰਚੇ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ। ਆਗੂਆਂ ਨੇ ਕਿਹਾ ਕਿ ਇਹ ਧਰਨਾ ਅਣਮਿਥੇ ਸਮੇਂ ਲਈ ਹੋਵੇਗਾ ਅਤੇ ਗ੍ਰਿਫ਼ਤਾਰੀਆਂ ਹੋਣ ਤੋਂ ਬਾਅਦ ਹੀ ਚੁੱਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਦੀ ਧਰਨੇ ’ਚ ਸ਼ਮੂਲੀਅਤ ਲਈ ਇਲਾਕੇ ਭਰ ’ਚ ਲਾਮਬੰਦੀ ਮੁਹਿੰਮ ਚਲਾਈ ਗਈ। ਮੀਟਿੰਗ ’ਚ ਮੌਜੂਦ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਕਰਮਜੀਤ ਮਾਣੂੰਕੇ, ਮਨੋਹਰ ਸਿੰਘ ਝੋਰੜਾਂ, ਏਟਕ ਆਗੂ ਗੁਰਦੀਪ ਸਿੰਘ ਮੋਤੀ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਇੰਟਰਨੈਸ਼ਨਲ ਪੰਥ ਦਲ ਦੇ ਪ੍ਰਧਾਨ ਜਥੇਦਾਰ ਦਲੀਪ ਸਿੰਘ ਚਕਰ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਢੋਲਣ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਜਮਹੂਰੀ ਕਿਸਾਨ ਸਭਾ ਦੇ ਬਲਰਾਜ ਸਿੰਘ ਕੋਟਉਮਰਾ ਅਤੇ ਗੁਰਮੇਲ ਸਿੰਘ ਰੂਮੀ ਨੇ ਪੁਲੀਸ ਅਧਿਕਾਰੀਆਂ ਦੇ ਪੱਖਪਾਤੀ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਜਮਹੂਰੀ ਲੋਕਾਂ ਨੂੰ ਲਾਮਬੰਦ ਕਰਨ ਦੀ ਦ੍ਰਿੜ੍ਹਤਾ ਨੂੰ ਦੁਹਰਾਇਆ। ਇਸ ਸਮੇਂ ਯੂਨੀਵਰਸਲ ਹਿਊਮਨ ਰਾਟੀਟਸ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਧਾਲੀਵਾਲ, ਸਤਪਾਲ ਸਿੰਘ ਦੇਹੜਕਾ, ਜਿੰਦਰ ਮਾਣੂੰਕੇ, ਗੁਰਚਰਨ ਰਸੂਲਪੁਰ, ਤੇਜਾ ਸਿੰਘ ਪੱਬੀਆਂ, ਬਲਵਿੰਦਰ ਸਿੰਘ ਪੋਨਾ, ਇਕਬਾਲ ਸਿੰਘ ਰਸੂਲਪੁਰ, ਮਹਿਲਾ ਆਗੂ ਮਨਪ੍ਰੀਤ ਕੌਰ ਧਾਲੀਵਾਲ ਆਦਿ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All