DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੱਤਰਕਾਰਾਂ ’ਤੇ ਦਰਜ ਕੇਸ ਰੱਦ ਕਰਵਾਉਣ ਲਈ ਮੁਜ਼ਾਹਰਾ

ਧਰਨੇ ’ਚ ਇਲਾਕੇ ਦੀਆਂ ਸਮਾਜ ਸੇਵੀ ਜਥੇਬੰਦੀਆਂ, ਕਿਸਾਨ ਯੂਨੀਅਨਾਂ ਤੇ ਸਿਆਸੀ ਪਾਰਟੀਆਂ ਨੇ ਲਿਆ ਹਿੱਸਾ

  • fb
  • twitter
  • whatsapp
  • whatsapp
featured-img featured-img
ਧਰਨੇ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ।
Advertisement

ਨੈਸ਼ਨਲ ਯੂਨੀਅਨ ਆਫ਼ ਜਰਨਲਿਸਟਸ ਅਤੇ ਪ੍ਰੈੱਸ ਕਲੱਬ ਸਮਰਾਲਾ ਦੇ ਸੱਦੇ ’ਤੇ ਦੋ ਸਥਾਨਕ ਪੱਤਰਕਾਰਾਂ ਵਿਰੁੱਧ ਦਰਜ ਕਥਿਤ ਝੂਠੇ ਕੇਸਾਂ ਖ਼ਿਲਾਫ਼ ਸਥਾਨਕ ਸਮਾਜ ਸੇਵੀ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਕਲਾਲਮਾਜਰਾ ਤੇ ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਐਡਵੋਕੇਟ ਗਗਨਦੀਪ ਸ਼ਰਮਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਭਾਜਪਾ ਦੇ ਡਾ. ਅਸ਼ੋਕ ਸ਼ਰਮਾ, ਕਾਂਗਰਸ ਦੇ ਪਰਮਿੰਦਰ ਤਿਵਾੜੀ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਦੁੱਲਵਾਂ ਅਤੇ ਬਲਵੀਰ ਸਿੰਘ ਮੰਡਿਆਲਾਂ, ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਤੇ ਮਨਜੀਤ ਸਿੰਘ ਢੀਂਡਸਾ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ ਨੂੰ ਡਰਾਉਣ ਲਈ ਕੀਤੇ ਜਾ ਰਹੇ ਝੂਠੇ ਪਰਚਿਆਂ ’ਚ ਜੋੜੀਆਂ ਸੰਗੀਨ ਧਾਰਾਵਾਂ ਵਿਰੁੱਧ ਰੋਸ ਪ੍ਰਗਟ ਕਰਨ ਲਈ ਜੁੜੀ ਵੱਡੀ ਭੀੜ ਪੁਲੀਸ ਅਧਿਕਾਰੀਆਂ ਦੀਆਂ ਅੱਖਾਂ ਖੋਲ੍ਹ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਕਿ ਪੁਲੀਸ ਦੀ ਇਹ ਕਾਰਵਾਈ ਪੱਤਰਕਾਰਾਂ ਅਤੇ ਆਮ ਲੋਕਾਂ ਵਿੱਚ ਬਣੇ ਵਿਸ਼ਵਾਸ ਤੇ ਸਾਂਝ ਨੂੰ ਖਤਮ ਕਰਨ ਦੀ ਵੱਡੀ ਸਾਜ਼ਿਸ਼ ਹੈ। ਇਸ ਦੌਰਾਨ ਆਗੂਆਂ ਨੇ ਇਹ ਮੰਗ ਕੀਤੀ ਕਿ ਪੱਤਰਕਾਰਾਂ ਵਿਰੁੱਧ ਦਰਜ ਕੇਸ ਵਾਪਸ ਲਏ ਜਾਣ ਤਾਂ ਜੋ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਰਾਹੀਂ ਆਮ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇ। ਅਖੀਰ ਵਿੱਚ ਨੈਸ਼ਨਲ ਯੂਨੀਅਨ ਆਫ਼ ਜਨਰਲਿਸਟ ਪੰਜਾਬ ਦੇ ਪ੍ਰਧਾਨ ਅਤੇ ਇਸ ਜਥੇਬੰਦੀ ਦੇ ਕੁੱਲ ਹਿੰਦ ਮੀਤ ਪ੍ਰਧਾਨ ਹਰਜਿੰਦਰ ਸਿੰਘ ਲਾਲ ਨੇ ਕਿਹਾ ਕਿ ਪੁਲੀਸ ਵੱਲੋਂ ਪੱਤਰਕਾਰਾਂ ਨਾਲ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਇਹ ਦਰਜ ਕੇਸ ਰੱਦ ਨਾ ਕੀਤੇ ਗਏ ਤਾਂ ਜਰਨਲਲਿਸਟ ਯੂਨੀਅਨ ਸੂਬੇ ਦੇ ਪੱਤਰਕਾਰਾਂ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ ਇਸ ਸੰਘਰਸ਼ ਨੂੰ ਪੂਰੇ ਪੰਜਾਬ ਵਿੱਚ ਛੇੜੇਗੀ। ਇਸ ਮੌਕੇ ਪ੍ਰੈੱਸ ਕਲੱਬ ਸਮਰਾਲਾ ਦੇ ਪ੍ਰਧਾਨ ਗੁਰਮਿੰਦਰ ਸਿੰਘ ਗਰੇਵਾਲ ਨੇ ਸਾਰੇ ਆਗੂਆਂ ਅਤੇ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਇਨ੍ਹਾਂ ਦੋ ਪੱਤਰਕਾਰਾਂ ’ਤੇ ਦਰਜ ਕੇਸ ਤੁਰੰਤ ਰੱਦ ਨਾ ਹੋਇਆ ਤਾਂ ਛੇਤੀ ਹੀ ਅਗਲਾ ਸੰਘਰਸ਼ ਐਲਾਨਿਆ ਜਾਵੇਗਾ।

ਵਕੀਲਾਂ ਨੇ ਅੱਧੇ ਦਿਨ ਲਈ ਧਰਨੇ ’ਚ ਸ਼ਮੂਲੀਅਤ ਕੀਤੀ

ਬਾਰ ਐਸੋਸੀਏਸ਼ਨ ਸਮਰਾਲਾ ਨੇ ਪੱਤਰਕਾਰਾਂ ਦੇ ਹੱਕ ਵਿੱਚ ਰੋਸ ਧਰਨੇ ਵਿੱਚ ਸ਼ਾਮਲ ਹੋਣ ਲਈ ਅੱਜ ਅੱਧੇ ਦਿਨ ਅਦਾਲਤੀ ਕੰਮ ਬੰਦ ਰੱਖਿਆ ਅਤੇ ਇਸ ਮਾਮਲੇ ਵਿੱਚ ਅਗਲੇ ਸੰਘਰਸ਼ ਲਈ ਸਾਥ ਦੇਣ ਅਤੇ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।

Advertisement
Advertisement
×